ਦਿੱਲੀ: AC 'ਚ ਧਮਾਕੇ ਮਗਰੋਂ ਘਰ 'ਚ ਲੱਗੀ ਅੱਗ, ਪੰਜਾਬ ਤੋਂ ਪੁੱਤਰ ਨੂੰ ਮਿਲਣ ਆਏ ਬਜ਼ੁਰਗ ਜੋੜੇ ਦੀ ਮੌਤ

10/02/2022 12:07:44 AM

ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਕ੍ਰਿਸ਼ਨਾ ਨਗਰ ਇਲਾਕੇ 'ਚ ਇਕ ਘਰ 'ਚ ਅੱਗ ਲੱਗਣ ਕਾਰਨ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਬਜ਼ੁਰਗ ਜੋੜਾ ਕੁਝ ਦਿਨ ਪਹਿਲਾਂ ਹੀ ਆਪਣੇ ਪਰਿਵਾਰ ਨੂੰ ਮਿਲਣ ਦਿੱਲੀ ਆਇਆ ਸੀ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਮਰੇ ਵਿੱਚ ਅੱਗ ਏਸੀ 'ਚ ਧਮਾਕਾ ਹੋਣ ਕਾਰਨ ਲੱਗੀ। ਘਟਨਾ ਸਮੇਂ ਜੋੜੇ ਦੀ ਨੂੰਹ ਬਾਜ਼ਾਰ ਗਈ ਹੋਈ ਸੀ ਅਤੇ ਬੇਟਾ ਦੁਕਾਨ 'ਤੇ ਸੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ 80 ਸਾਲਾ ਰਾਜ ਕੁਮਾਰ ਜੈਨ ਤੇ ਉਨ੍ਹਾਂ ਦੀ ਪਤਨੀ ਕਮਲੇਸ਼ ਜੈਨ (75) ਤਿੰਨ ਦਿਨ ਪਹਿਲਾਂ ਆਪਣੇ ਲੜਕੇ ਅਤੇ ਨੂੰਹ ਦੇ ਕੋਲ ਦਿੱਲੀ ਆਏ ਸਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਬਜ਼ੁਰਗ ਇਕ ਕਮਰੇ ਵਿੱਚ ਸੁੱਤੇ ਪਏ ਸਨ ਤਾਂ ਅਚਾਨਕ ਏਸੀ ਨੂੰ ਅੱਗ ਲੱਗ ਗਈ। ਘਟਨਾ ਤੋਂ ਬਾਅਦ ਬਜ਼ੁਰਗ ਜੋੜੇ ਦੀ ਦਮ ਘੁੱਟਣ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ : ਕਾਨਪੁਰ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੈਕਟਰ-ਟਰਾਲੀ ਪਲਟਣ ਨਾਲ ਕਈ ਲੋਕਾਂ ਦੀ ਮੌਤ

ਪੁਲਸ ਨੂੰ ਪੀ.ਸੀ.ਆਰ. 'ਤੇ ਕ੍ਰਿਸ਼ਨਾ ਨਗਰ ਇਲਾਕੇ 'ਚ ਅੱਗ ਲੱਗਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਪੁਲਸ ਕਿਸੇ ਤਰ੍ਹਾਂ 4 ਫਾਇਰ ਬ੍ਰਿਗੇਡ ਅਤੇ 2 ਐਂਬੂਲੈਂਸਾਂ ਨਾਲ ਮੌਕੇ 'ਤੇ ਪਹੁੰਚੀ। ਜਦੋਂ ਪੁਲਸ ਮੌਕੇ 'ਤੇ ਪਹੁੰਚੀ ਤਾਂ ਦੇਖਿਆ ਕਿ ਜਿੱਥੇ ਅੱਗ ਲੱਗੀ ਸੀ, ਉਥੇ ਗੇਟ ਅੰਦਰੋਂ ਬੰਦ ਸੀ ਅਤੇ ਧੂੰਆਂ ਨਿਕਲ ਰਿਹਾ ਸੀ। ਇਸ ਤੋਂ ਤੁਰੰਤ ਬਾਅਦ ਦਰਵਾਜ਼ਾ ਤੋੜ ਦਿੱਤਾ ਗਿਆ। ਕਮਰੇ ਦੇ ਅੰਦਰ 80 ਸਾਲਾ ਰਾਜਕੁਮਾਰ ਜੈਨ ਤੇ ਉਨ੍ਹਾਂ ਦੀ ਪਤਨੀ ਕਮਲੇਸ਼ ਜੈਨ ਬੇਹੋਸ਼ੀ ਦੀ ਹਾਲਤ ਵਿੱਚ ਸਨ। ਪੁਲਸ ਦੋਵਾਂ ਨੂੰ ਜੀ.ਟੀ.ਬੀ. ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : 6 ਮਹੀਨਿਆਂ ਦੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਰਚਿਆ ‘ਆਪ੍ਰੇਸ਼ਨ ਲੋਟਸ’ ਦਾ ਝੂਠਾ ਡਰਾਮਾ : ਕੇਵਲ ਸਿੰਘ ਢਿੱਲੋਂ

ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਜੋੜੇ ਦੀ ਨੂੰਹ ਘਰ 'ਚ ਮੌਜੂਦ ਨਹੀਂ ਸੀ। ਘਟਨਾ ਸਮੇਂ ਉਹ ਬਾਜ਼ਾਰ ਗਈ ਹੋਈ ਸੀ ਅਤੇ ਬੇਟਾ ਗਾਂਧੀ ਨਗਰ ਸਥਿਤ ਆਪਣੀ ਦੁਕਾਨ 'ਤੇ ਸੀ। ਅੱਗ ਲੱਗਣ ਕਾਰਨ 2 ਕਮਰਿਆਂ ਦਾ ਸਾਮਾਨ ਸੜ ਗਿਆ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਮਰੇ ਵਿੱਚ ਲੱਗੇ ਏਸੀ 'ਚ ਧਮਾਕਾ ਇਸ ਦਾ ਕਾਰਨ ਹੋ ਸਕਦਾ ਹੈ। ਪੁਲਸ ਨੇ ਫੋਰੈਂਸਿਕ ਟੀਮ ਦੇ ਨਾਲ ਮੌਕੇ ਦੀ ਜਾਂਚ ਕੀਤੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News