ਮੇਰਠ: ਦੁਕਾਨ ''ਚ ਲੱਗੀ ਭਿਆਨਕ ਅੱਗ, ਤਿੰਨ ਲੋਕਾਂ ਦੀ ਮੌਤ

Tuesday, Nov 23, 2021 - 02:43 AM (IST)

ਮੇਰਠ: ਦੁਕਾਨ ''ਚ ਲੱਗੀ ਭਿਆਨਕ ਅੱਗ, ਤਿੰਨ ਲੋਕਾਂ ਦੀ ਮੌਤ

ਮੇਰਠ - ਉੱਤਰ ਪ੍ਰਦੇਸ਼ ਵਿੱਚ ਮੇਰਠ ਜ਼ਿਲ੍ਹੇ ਦੇ ਮਵਾਨਾ ਖੇਤਰ ਵਿੱਚ 'ਮੋਬਿਲ ਆਇਲ' ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਅੱਗ ਦੀਆਂ ਉੱਚੀਆਂ ਲਪਟਾਂ ਅਤੇ ਤੇਲ ਦੇ ਡਿੱਬਿਆਂ ਵਿੱਚ ਧਮਾਕਾ ਹੋਣ ਨਾਲ ਇਲਾਕੇ ਵਿੱਚ ਭਾਜੜ ਮੱਚ ਗਈ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ। ਐੱਸ.ਡੀ.ਐੱਮ. ਅਮਿਤ ਗੁਪਤਾ ਨੇ ਦੱਸਿਆ ਕਿ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋਈ ਹੈ ਜਿਨ੍ਹਾਂ ਵਿੱਚ ਦੁਕਾਨ ਮਾਲਿਕ ਦਾ ਪੁੱਤਰ ਅਤੇ ਦੋ ਮਜਦੂਰ ਸ਼ਾਮਲ ਹਨ। ਇਸ ਤੋਂ ਇਲਾਵਾ ਦੋ ਲੋਕ ਜ਼ਖ਼ਮੀ ਵੀ ਹੋਏ ਹਨ। 

ਇਹ ਵੀ ਪੜ੍ਹੋ - ਜੰਮੂ-ਕਸ਼ਮੀਰ ਦੇ ਹਰ ਨਾਗਰਿਕ ਨੂੰ ਘਾਟੀ ਅਤੇ ਰਾਸ਼ਟਰ ਦੇ ਵਿਕਾਸ 'ਚ ਯੋਗਦਾਨ ਦੇਣਾ ਚਾਹੀਦੈ: ਮਨੋਜ ਸਿਨਹਾ

ਉਨ੍ਹਾਂ ਦੱਸਿਆ ਕਿ ਪਹਿਲੇ ਨਜ਼ਰੀਏ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਹੈ। ਹਾਦਸੇ ਦੀ ਸੂਚਨਾ 'ਤੇ ਮੈਜਿਸਟ੍ਰੇਟ ਕੇ. ਬਾਲਾਜੀ ਅਤੇ ਸੀਨੀਅਰ ਪੁਲਸ ਸੁਪਰਡੈਂਟ ਪ੍ਰਭਾਕਰ ਚੌਧਰੀ ਤੋਂ ਇਲਾਵਾ ਪ੍ਰਦੇਸ਼ ਦੇ ਹੜ੍ਹ ਕੰਟਰੋਲ ਮੰਤਰੀ ਦਿਨੇਸ਼ ਖਟੀਕ ਵੀ ਮੌਕੇ 'ਤੇ ਪੁੱਜੇ। ਪੁਲਸ ਅਨੁਸਾਰ, ਮਵਾਨਾ ਵਿੱਚ ਰਾਜ ਮਾਰਗ 'ਤੇ ਸੁਭਾਸ਼ ਚੌਕ ਕੋਲ ਸ਼ਰਵਣ ਕੁਮਾਰ ਦੀ ਮੋਬਿਲ ਆਇਲ ਦੀ ਦੁਕਾਨ ਵਿੱਚ ਸੋਮਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਇਸ ਨਾਲ ਲੱਗਦੀ ਇੱਕ ਸਾਈਕਲ ਦੀ ਦੁਕਾਨ ਵੀ ਅੱਗ ਦੀ ਚਪੇਟ ਵਿੱਚ ਆ ਗਈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News