Big Breaking : ਬੇਬੀ ਕੇਅਰ ਸੈਂਟਰ 'ਚ ਲੱਗੀ ਅੱਗ, 7 ਨਵਜੰਮੇ ਮਾਸੂਮਾਂ ਦੀ ਮੌਤ (ਵੀਡੀਓ)

Sunday, May 26, 2024 - 09:18 AM (IST)

Big Breaking : ਬੇਬੀ ਕੇਅਰ ਸੈਂਟਰ 'ਚ ਲੱਗੀ ਅੱਗ, 7 ਨਵਜੰਮੇ ਮਾਸੂਮਾਂ ਦੀ ਮੌਤ (ਵੀਡੀਓ)

ਨਵੀਂ ਦਿੱਲੀ- ਤੜਕਸਾਰ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ਦੇ ਇਕ ਬੇਬੀ ਕੇਅਰ ਸੈਂਟਰ ਵਿਚ ਬੀਤੀ ਰਾਤ ਭਿਆਨਕ ਅੱਗ ਲੱਗ ਗਈ, ਜਿਸ ਕਾਰਨ 7 ਮਾਸੂਮਾਂ ਦੀ ਮੌਤ ਹੋ ਗਈ। ਵੀਡੀਓ ਵਿਚ ਅੱਗ ਦੇ ਭਾਂਬੜ ਦੇਖੇ ਜਾ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਤੋਂ ਬਾਹਰ ਕੱਢੇ ਗਏ 12 ਨਵਜੰਮੇ ਬੱਚਿਆਂ ਵਿੱਚੋਂ ਸੱਤ ਦੀ ਅੱਗ ਲੱਗਣ ਕਾਰਨ ਮੌਤ ਹੋ ਗਈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।  

 

ਪੜ੍ਹੋ ਇਹ ਅਹਿਮ ਖ਼ਬਰ-ਚੋਣ ਪ੍ਰਚਾਰ ਦੌਰਾਨ ਬੋਲੇ ਭਗਵੰਤ ਮਾਨ, ਕਿਹਾ-ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਹੋ ਜਾਓ ਤਿਆਰ 

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 16 ਗੱਡੀਆਂ ਨੇ ਕਾਫੀ ਮੁਸ਼ੱਕਤ ਦੇ ਬਾਅਦ ਅੱਗ 'ਤੇ ਕਾਬੂ ਪਾਇਆ। ਇਸ ਹਾਦਸੇ ਸਮੇਂ 12 ਬੱਚੇ ਹਸਪਤਾਲ ਵਿਚ ਮੌਜੂਦ ਸਨ। ਇਕ ਬੱਚੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਦਿੱਲੀ ਫਾਇਰ ਸਰਵਿਸ (ਡੀ.ਐਫ.ਐਸ) ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਾਹਦਰਾ ਦੇ ਬੱਚਿਆਂ ਦੇ ਹਸਪਤਾਲ ਵਿੱਚ ਸ਼ਨੀਵਾਰ ਰਾਤ ਨੂੰ ਅੱਗ ਲੱਗ ਗਈ। ਡੀ.ਐਫ.ਐਸ ਦੇ ਮੁਖੀ ਅਤੁਲ ਗਰਗ ਨੇ ਦੱਸਿਆ ਕਿ 12 ਨਵਜੰਮੇ ਬੱਚਿਆਂ ਨੂੰ ਹਸਪਤਾਲ ਤੋਂ ਬਾਹਰ ਕੱਢਿਆ ਗਿਆ ਪਰ ਇਨ੍ਹਾਂ ਵਿੱਚੋਂ ਸੱਤ ਦੀ ਮੌਤ ਹੋ ਗਈ। ਗਰਗ ਨੇ ਦੱਸਿਆ ਕਿ ਪੰਜ ਬੱਚਿਆਂ ਦਾ ਇਲਾਜ ਦੂਜੇ ਹਸਪਤਾਲ ਵਿੱਚ ਚੱਲ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News