ਹਰਿਆਣਾ ਦੇ ਐਂਬੀਐਂਸ ਮਾਲ ਦੇ ਪਿੱਛੇ ਸਥਿਤ ਬੈਂਕੁਏਟ ਹਾਲ ''ਚ ਲੱਗੀ ਭਿਆਨਕ ਅੱਗ
Tuesday, Jun 04, 2024 - 06:02 AM (IST)
 
            
            ਨੈਸ਼ਨਲ ਡੈਸਕ - ਭਾਰਤ ਦੇ ਕਈ ਸੂਬੇ ਅੱਤ ਦੀ ਗਰਮੀ ਦੀ ਲਪੇਟ 'ਚ ਹਨ। ਇਸ ਦੇ ਨਾਲ ਹੀ ਗਰਮੀ ਦੇ ਕਹਿਰ ਕਾਰਨ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਸਮੇਂ ਹਰਿਆਣਾ ਦੇ ਐਂਬੀਐਂਸ ਮਾਲ ਦੇ ਪਿੱਛੇ ਸਥਿਤ ਬੈਂਕੁਏਟ ਹਾਲ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਦਾ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਪੂਰੇ ਬੈਂਕੁਏਟ ਨੂੰ ਅੱਗ ਲੱਗ ਗਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਫਿਲਹਾਲ ਇਸ ਘਟਨਾ ਵਿਚ ਕਿਸੇ ਤਰ੍ਹਾਂ ਦੇ ਜਾਨ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਹੈ।
ਇਹ ਵੀ ਪੜ੍ਹੋ- ਦਰਦਨਾਕ ਹਾਦਸਾ: ਤੇਜ਼ ਰਫਤਾਰ ਕਾਰ ਨੇ ਦੋਪਹੀਆ ਵਾਹਨਾਂ ਨੂੰ ਮਾਰੀ ਜ਼ੋਰਦਾਰ ਟੱਕਰ, 3 ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            