ਰਾਜ ਬਿਜਲੀ ਬੋਰਡ ਲਿਮਟਿਡ ਦੇ ਗੋਦਾਮ ''ਚ ਲੱਗੀ ਅੱਗ, ਹੋਇਆ ਲੱਖਾਂ ਦਾ ਨੁਕਸਾਨ

Monday, Aug 12, 2024 - 04:17 PM (IST)

ਰਾਜ ਬਿਜਲੀ ਬੋਰਡ ਲਿਮਟਿਡ ਦੇ ਗੋਦਾਮ ''ਚ ਲੱਗੀ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਹਮੀਰਪੁਰ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ 'ਚ ਸਥਿਤ ਹਿਮਾਚਲ ਪ੍ਰਦੇਸ਼ ਰਾਜ ਬਿਜਲੀ ਬੋਰਡ ਲਿਮਟਿਡ ਦੇ ਇਕ ਗੋਦਾਮ 'ਚ ਭਿਆਨਕ ਅੱਗ ਲੱਗਣ ਨਾਲ ਉਸ 'ਚ ਰੱਖੇ ਲੱਖਾਂ ਰੁਪਏ ਦੇ ਉਪਕਰਣ ਸੜ ਕੇ ਸੁਆਹ ਹੋ ਗਏ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ੁਰੂਆਤੀ ਸੂਚਨਾ ਅਨੁਸਾਰ, ਅਨੂ ਖੇਤਰ 'ਚ ਸਥਿਤ ਗੋਦਾਮ 'ਚ ਕਈ ਟਰਾਂਸਫਾਰਮਰ, ਮੀਟਰ, ਤੇਲ ਅਤੇ ਹੋਰ ਬਿਜਲੀ ਦੇ ਉਪਕਰਣ ਰੱਖੇ ਸਨ। ਤੇਲ ਦੇ ਡੱਬਿਆਂ 'ਚ ਵਿਸਫ਼ੋਟ ਹੋਣ ਕਾਰਨ ਅੱਗ ਫੈਲ ਗਈ ਅਤੇ ਫਾਇਰ ਬ੍ਰਿਗੇਡ ਦੇ ਦਲਾਂ ਨੂੰ ਅੱਗ ਬੁਝਾਉਣ 'ਚ ਕਾਫ਼ੀ ਮਿਹਨਤ ਕਰਨੀ ਪਈ।

ਪੁਲਸ ਨੇ ਚੌਕਸੀ ਵਜੋਂ ਹਮੀਰਪੁਰ ਅਤੇ ਅਨੂ ਵਿਚਾਲੇ ਆਵਾਜਾਈ ਰੋਕ ਦਿੱਤੀ। ਬਿਜਲੀ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਗ ਕਾਰਨ ਹੋਏ ਨੁਕਸਾਨ ਦੀ ਅਜੇ ਸਹੀ ਜਾਣਕਾਰੀ ਨਹੀਂ ਹੈ ਪਰ ਵਿਭਾਗ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News