ਸਾਂਬਾ 'ਚ ਪੈਟਰੋਲ ਪੰਪ ਨੇੜੇ ਲੱਗੀ ਭਿਆਨਕ ਅੱਗ, ਦੋ ਟੈਂਕਰ ਆਏ ਲਪੇਟ 'ਚ
Monday, Jan 29, 2024 - 05:10 AM (IST)
ਸਾਂਬਾ/ਜੰਮੂ - ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਐਤਵਾਰ ਨੂੰ ਇਕ ਪੈਟਰੋਲ ਪੰਪ ਨੇੜੇ ਭਿਆਨਕ ਅੱਗ ਲੱਗ ਗਈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ। ਘਟਨਾ ਉਸ ਸਮੇਂ ਵਾਪਰੀ ਜਦੋਂ ਤੇਲ ਨਾਲ ਭਰੇ ਦੋ ਟੈਂਕਰ ਪੈਟਰੋਲ ਪੰਪ 'ਤੇ ਈਂਧਨ ਖਾਲੀ ਕਰ ਰਹੇ ਸਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤਕ ਪਤਾ ਨਹੀਂ ਲੱਗ ਸਕਿਆ ਹੈ। ਅੱਗ ਲੱਗਦੇ ਸਾਰ ਹੀ ਇਸ ਨੇ ਪੈਟਰੋਲ ਪੰਪ ਦੇ ਦਫ਼ਤਰ ਅਤੇ ਦੋਵਾਂ ਟੈਂਕਰਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਅੱਗ ਦੀਆਂ ਲਪਟਾਂ ਕਈ ਫੁੱਟ ਉੱਚੀਆਂ ਉਠਦੀਆਂ ਨਜ਼ਰ ਆ ਰਹੀਆਂ ਸਨ।
ਇਹ ਵੀ ਪੜ੍ਹੋ - ਭਿਆਨਕ ਭੂਚਾਲ ਨੂੰ ਵੀ ਸਹਿ ਸਕਦੈ ਅਯੁੱਧਿਆ ਦਾ ਰਾਮ ਮੰਦਰ: ਵਿਗਿਆਨੀ
ਸੂਤਰਾਂ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ਬੁਝਾਉਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਰਾਜਪੁਰਾ ਇਲਾਕੇ ਵਿੱਚ ਪੰਪ ਨੇੜੇ ਦੋ ਪੈਟਰੋਲ ਟੈਂਕਰ ਵੀ ਅੱਗ ਦੀ ਲਪੇਟ ਵਿੱਚ ਆ ਗਏ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਜਾਂ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।
ਇਹ ਵੀ ਪੜ੍ਹੋ - ਛੇ ਦਿਨਾਂ 'ਚ 15 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਸ਼੍ਰੀ ਰਾਮਲੱਲਾ ਦੇ ਦਰਸ਼ਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8