UP ; ਪਟਾਕਾ ਫੈਕਟਰੀ ''ਚ ਹੋਇਆ ਜ਼ਬਰਦਸਤ ਧਮਾਕਾ ! ਦੂਰ ਤੱਕ ਸੁਣੀ ਆਵਾਜ਼, 2 ਲੋਕਾਂ ਦੀ ਦਰਦਨਾਕ ਮੌਤ
Thursday, Nov 13, 2025 - 04:39 PM (IST)
ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵੀਰਵਾਰ ਨੂੰ ਬਾਰਾਬੰਕੀ ਜ਼ਿਲ੍ਹੇ ਦੇ ਟਿਕੈਤਨਗਰ ਇਲਾਕੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਗੰਭੀਰ ਜ਼ਖਮੀ ਹੋ ਗਏ।
ਪੁਲਸ ਸੂਤਰਾਂ ਅਨੁਸਾਰ ਟਿਕੈਤਨਗਰ ਥਾਣੇ ਅਧੀਨ ਆਉਂਦੇ ਸਰਾਏਬਾੜੀ ਵਿੱਚ ਇੱਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਗੰਭੀਰ ਜ਼ਖਮੀ ਹੋ ਗਏ। ਸਥਾਨਕ ਨਾਗਰਿਕਾਂ ਅਨੁਸਾਰ, ਧਮਾਕਾ ਇੰਨਾ ਤੇਜ਼ ਸੀ ਕਿ ਇਸਦੀ ਆਵਾਜ਼ 2-3 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ।
ਧਮਾਕੇ ਦੀ ਆਵਾਜ਼ ਸੁਣ ਕੇ ਪਿੰਡ ਵਿੱਚ ਦਹਿਸ਼ਤ ਫੈਲ ਗਈ। ਜ਼ਖਮੀਆਂ ਨੂੰ ਬਾਹਰ ਕੱਢਣ ਤੱਕ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਉਦੋਂ ਤੱਕ 2 ਲੋਕਾਂ ਦੀ ਮੌਤ ਹੋ ਚੁੱਕੀ ਸੀ ਤੇ ਪੁਲਸ ਨੇ ਤਿੰਨ ਲੋਕਾਂ ਨੂੰ ਗੰਭੀਰ ਹਾਲਤ ਵਿੱਚ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ, ਜਿੱਥੇ ਫਿਲਹਾਲ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
