ਵੱਡੀ ਵਾਰਦਾਤ: ਸ਼ਾਰਟ ਸਰਕਟ ਕਾਰਨ ਲੱਗੀ ਭਿਆਨਕ ਅੱਗ, 23 ਘਰ ਸੜ ਕੇ ਹੋਏ ਸੁਆਹ

Sunday, Sep 08, 2024 - 05:17 PM (IST)

ਈਟਾਨਗਰ - ਅਰੁਣਾਚਲ ਪ੍ਰਦੇਸ਼ ਦੇ ਪੂਰਬੀ ਕਾਮੇਂਗ ਜ਼ਿਲ੍ਹੇ ਦੇ ਸੇਪਾ 'ਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 23 ਘਰ ਪੂਰੀ ਤਰ੍ਹਾਂ ਨਾਲ ਸੜ ਕੇ ਤਬਾਹ ਹੋ ਗਏ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਐੱਸਪੀ ਕਾਮਦਮ ਸਿਕੋਮ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸ਼ਾਮ ਕਰੀਬ 7 ਵਜੇ ਅਬੋਟਾਨੀ ਕਲੋਨੀ ਵਿੱਚ ਵਾਪਰੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਸ਼ੱਕ ਹੈ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੈ। ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਹ ਵੀ ਪੜ੍ਹੋ ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਦੇ ਘਰ ਅੱਗ ਕਾਰਨ ਸੜ ਗਏ ਹਨ, ਉਨ੍ਹਾਂ ਲਈ ਐਲ.ਬੀ.ਐਸ.-2. ਸਕੂਲ ਵਿੱਚ ਰਾਹਤ ਕੈਂਪ ਲਗਾਇਆ ਗਿਆ ਹੈ। ਮੁੱਖ ਮੰਤਰੀ ਪੇਮਾ ਖਾਂਡੂ ਨੇ ਕਿਹਾ ਕਿ ਸਰਕਾਰ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ। ਉਨ੍ਹਾਂ ਕਿਹਾ, ''ਇਹ ਜਾਣ ਕੇ ਦੁੱਖ ਹੋਇਆ ਕਿ ਸੇਪਾ 'ਚ ਭਿਆਨਕ ਅੱਗ ਲੱਗਣ ਕਾਰਨ 23 ਘਰ ਤਬਾਹ ਹੋ ਗਏ। ਕਿਰਪਾ ਕਰਕੇ ਘਬਰਾਓ ਨਾ, ਅਸੀਂ ਸਥਿਤੀ 'ਤੇ ਨਜ਼ਰ ਰੱਖੀ ਹੋਈ ਹੈ।' ਉਹਨਾਂ ਨੇ ਕਿਹਾ, “ਮੈਂ ਈਸਟ ਕਾਮੇਂਗ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਕਿਹਾ ਹੈ। ਰਾਹਤ ਕੈਂਪ ਲਗਾਇਆ ਗਿਆ ਹੈ। ਮੈਂ ਸਾਰੇ ਪ੍ਰਭਾਵਿਤ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਕੈਂਪ ਦਾ ਲਾਭ ਉਠਾਉਣ ਅਤੇ ਸੁਰੱਖਿਆ ਸਬੰਧੀ ਸਾਵਧਾਨੀਆਂ ਵੀ ਵਰਤਣ ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।

ਇਹ ਵੀ ਪੜ੍ਹੋ ਪਿਓ ਤੋਂ ਪਏ ਥੱਪੜ ਕਾਰਨ ਗੁੱਸੇ ਹੋਏ ਪੁੱਤ ਨੇ ਗਲੇ ਲਾਈ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News