ਅੱਧੀ ਰਾਤੀਂ ਲੱਗ ਗਈ ਭਿਆਨਕ ਅੱਗ, 4 ਗੱਡੀਆਂ ਸੜ ਕੇ ਹੋ ਗਈਆਂ ਸੁਆਹ
Thursday, Apr 17, 2025 - 01:56 PM (IST)

ਨਵੀਂ ਦਿੱਲੀ- ਵੀਰਵਾਰ ਦੇਰ ਰਾਤ ਕਰੀਬ 2 ਵਜੇ ਦਿੱਲੀ ਦੇ ਸ਼ਾਹੀਨ ਬਾਗ ਇਲਾਕੇ 'ਚ ਸਥਿਤ ਇਕ 4 ਮੰਜ਼ਿਲਾ ਰੈਜ਼ੀਡੈਂਸ਼ੀਅਲ ਬਿਲਡਿੰਗ 'ਚ ਅੱਗ ਲੱਗ ਗਈ। ਦਿੱਲੀ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਾਦਸਾ ਰਾਤ ਕਰੀਬ 2 ਵਜੇ ਵਾਪਰਿਆ।
ਉਨ੍ਹਾਂ ਦੱਸਿਆ ਕਿ ਹਾਦਸੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਪਰ ਬਿਲਡਿੰਗ ਦੇ ਗ੍ਰਾਊਂਡ ਫਲੋਰ 'ਤੇ ਖੜ੍ਹੀਆਂ 3-4 ਗੱਡੀਆਂ ਸੜ ਕੇ ਸੁਆਹ ਹੋ ਗਈਆਂ ਹਨ। ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ, ਜਿਨ੍ਹਾਂ ਕਾਫ਼ੀ ਮਿਹਨਤ ਮੁਸ਼ੱਕਤ ਮਗਰੋਂ 4 ਵਜੇ ਤੱਕ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ- ਜਦੋਂ 'ਰੱਬ' ਹੀ ਬਣ ਗਿਆ ਯਮਰਾਜ..., ਜਾਨ ਬਚਾਉਣ ਵਾਲੇ ਨੇ ਹੀ ਲੈ ਲਈ 15 ਲੋਕਾਂ ਦੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e