ਸੰਸਦ ਭਵਨ ਨੇੜੇ ਖ਼ੁਦ ਨੂੰ ਅੱਗ ਲਾਉਣ ਵਾਲੇ ਵਿਅਕਤੀ ਦੀ ਇਲਾਜ ਦੌਰਾਨ ਮੌਤ

Friday, Dec 27, 2024 - 02:04 PM (IST)

ਸੰਸਦ ਭਵਨ ਨੇੜੇ ਖ਼ੁਦ ਨੂੰ ਅੱਗ ਲਾਉਣ ਵਾਲੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਨਵੀਂ ਦਿੱਲੀ : 25 ਦਸੰਬਰ ਨੂੰ ਸੰਸਦ ਭਵਨ ਨੇੜੇ ਖੁਦ ਨੂੰ ਅੱਗ ਲਾਉਣ ਵਾਲੇ 26 ਸਾਲਾ ਵਿਅਕਤੀ ਦੀ ਸ਼ੁੱਕਰਵਾਰ ਨੂੰ ਰਾਮ ਮਨੋਹਰ ਲੋਹੀਆ (ਆਰ.ਐੱਮ.ਐੱਲ.) ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਰਹਿਣ ਵਾਲੇ ਜਤਿੰਦਰ ਨੇ ਨਵੇਂ ਸੰਸਦ ਭਵਨ ਨੇੜੇ ਆਪਣੇ ਸਰੀਰ 'ਤੇ ਪੈਟਰੋਲ ਵਰਗਾ ਪਦਾਰਥ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। 

ਇਹ ਵੀ ਪੜ੍ਹੋ - ਭਲਕੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ, ਦਿੱਤੀ ਜਾਵੇਗੀ 21 ਤੋਪਾਂ ਦੀ ਸਲਾਮੀ

ਇਸ ਤੋਂ ਬਾਅਦ ਸੰਸਦ ਦੇ ਨੇੜੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਕਾਰਨ ਬੁਰੀ ਤਰ੍ਹਾਂ ਝੁਲਸੇ ਵਿਅਕਤੀ ਨੂੰ ਇਲਾਜ ਲਈ ਆਰਐੱਮਐੱਲ ਹਸਪਤਾਲ ਲਿਜਾਇਆ ਗਿਆ ਅਤੇ ‘ਬਰਨ ਵਾਰਡ’ ਵਿੱਚ ਦਾਖ਼ਲ ਕਰਵਾਇਆ ਗਿਆ। ਮੁੱਢਲੀ ਜਾਂਚ ਮੁਤਾਬਕ ਬਾਗਪਤ ਸਥਿਤ ਆਪਣੇ ਘਰ ਦੇ ਕੁਝ ਲੋਕਾਂ ਨਾਲ ਝਗੜੇ ਕਾਰਨ ਵਿਅਕਤੀ ਨੇ ਇਹ ਕਦਮ ਚੁੱਕਿਆ ਸੀ। ਪੁਲਸ ਨੇ ਦੱਸਿਆ ਕਿ ਉਸ ਦੇ ਪਰਿਵਾਰ ਖਿਲਾਫ ਉਸੇ ਪਿੰਡ ਦੇ ਹੀ ਇਕ ਹੋਰ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਦੋ ਮਾਮਲੇ ਦਰਜ ਹਨ, ਜਿਸ ਕਾਰਨ ਉਹ ਪਰੇਸ਼ਾਨ ਸੀ। 

ਇਹ ਵੀ ਪੜ੍ਹੋ - ਜਦੋਂ PM ਬਣਨ 'ਤੇ ਮਨਮੋਹਨ ਸਿੰਘ ਨੇ ਪਾਕਿ ਤੋਂ ਮਿਲਣ ਆਏ ਦੋਸਤ ਨੂੰ ਦਿੱਤਾ ਸੀ ਇਹ ਸ਼ਾਨਦਾਰ ਤੋਹਫ਼ਾ

ਵਿਅਕਤੀ ਦਾ ਇਲਾਜ ਕਰ ਰਹੇ ਹਸਪਤਾਲ ਦੇ ਅਧਿਕਾਰੀਆਂ ਮੁਤਾਬਕ ਉਕਤ ਵਿਅਕਤੀ ਅੱਗ ਲੱਗਣ ਕਾਰਨ 95 ਫ਼ੀਸਦੀ ਝੁਲਸ ਗਿਆ ਸੀ ਅਤੇ ਸ਼ੁੱਕਰਵਾਰ ਤੜਕੇ 2.23 ਵਜੇ ਉਸ ਦੀ ਮੌਤ ਹੋ ਗਈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਜਤਿੰਦਰ ਦੀ ਲਾਸ਼ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।

ਇਹ ਵੀ ਪੜ੍ਹੋ - ਖ਼ੁਸ਼ਖ਼ਬਰੀ : ਔਰਤਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ ਤੇ 400 ਯੂਨਿਟ ਮੁਫ਼ਤ ਬਿਜਲੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News