ਦਿੱਲੀ ਦੇ ਨਹਿਰੂ ਪਲੇਸ ''ਚ ਇੱਕ ਇਮਾਰਤ ''ਚ ਲੱਗੀ ਅੱਗ

10/01/2020 9:49:47 PM

ਨਵੀਂ ਦਿੱਲੀ - ਰਾਜਧਾਨੀ ਦਿੱਲੀ ਦੇ ਨਹਿਰੂ ਪਲੇਸ ਇਲਾਕੇ 'ਚ ਵੀਰਵਾਰ ਦੇਰ ਸ਼ਾਮ ਇੱਕ ਇਮਾਰਤ 'ਚ ਅੱਗ ਗਈ। ਅੱਗ ਲਗਾਉਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਕਰਮਚਾਰੀ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਹੈ। ਇਸ ਹਾਦਸੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ। ਨਹਿਰੂ ਪਲੇਸ ਦੇਸ਼ ਦਾ ਸਭ ਤੋਂ ਵੱਡਾ ਇਲੈਕਟ੍ਰਾਨਿਕ ਸਾਮਾਨ ਦਾ ਮਾਰਕੀਟ ਹੈ।


Inder Prajapati

Content Editor

Related News