ਦਿੱਲੀ ਦੇ ਸਾਗਰਪੁਰ ''ਚ ਜੁੱਤੀਆਂ ਦੀ ਦੁਕਾਨ ''ਚ ਲੱਗੀ ਅੱਗ, ਦੋ ਬੱਚਿਆਂ ਦੀ ਮੌਤ

12/19/2020 12:57:28 AM

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਾਗਰਪੁਰ ਇਲਾਕੇ ਵਿੱਚ ਸ਼ੁੱਕਰਵਾਰ ਦੁਪਹਿਰ ਇੱਕ ਜੁੱਤੀਆਂ ਦੀ ਦੁਕਾਨ ਵਿੱਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ 2 ਬੱਚਿਆਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਜਿਸ ਹਾਦਸੇ ਵਿੱਚ ਦੋਨਾਂ ਮਾਸੂਮਾਂ ਦੀ ਮੌਤ ਹੋ ਗਈ।
ਵਿਸ਼ਾਖਾਪਟਨਮ ਸਟੀਲ ਪਲਾਂਟ 'ਚ ਵਾਪਰਿਆ ਹਾਦਸਾ, 4 ਮਜ਼ਦੂਰ ਜ਼ਖ਼ਮੀ

ਜਾਣਕਾਰੀ ਦੇ ਅਨੁਸਾਰ, ਇਹ ਘਟਨਾ ਦੁਪਹਿਰ ਕਰੀਬ ਸਵਾ 3 ਵਜੇ ਦੀ ਹੈ। ਜਦੋਂ ਫਾਇਰ ਵਿਭਾਗ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਤੁਰੰਤ 3 ਗੱਡੀਆਂ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਵਿੱਚ ਲੱਗ ਗਈਆਂ। ਲਗਾਤਾਰ ਕੋਸ਼ਿਸ਼ਾਂ ਦੇ ਕਰੀਬ 20 ਮਿੰਟ ਬਾਅਦ ਹੀ ਅੱਗ 'ਤੇ ਕਾਬੂ ਪਾ ਲਿਆ ਗਿਆ ਪਰ ਦੋ ਬੱਚਿਆਂ ਦੀ ਮੌਤ ਹੋ ਗਈ । ਮ੍ਰਿਤਕ ਬੱਚੇ ਦਾ ਨਾਮ ਆਯੁਸ਼ (5) ਅਤੇ ਦੂਜੇ ਦਾ ਨਾਮ ਸ਼ੇਰਾਂਸ਼ (6) ਹੈ। ਇਹ ਦੋਨੇਂ ਰਿਸ਼ਤੇ ਵਿੱਚ ਭਰਾ ਹਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।


Inder Prajapati

Content Editor Inder Prajapati