ਗੋਦਾਮ ''ਚ ਲੱਗੀ ਭਿਆਨਕ ਅੱਗ, ਮੌਕੇ ''ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 22 ਗੱਡੀਆਂ
Wednesday, Apr 02, 2025 - 11:48 AM (IST)

ਗੁਰੂਗ੍ਰਾਮ- ਹਰਿਆਣਾ ਦੇ ਗੁਰੂਗ੍ਰਾਮ ਵਿਚ ਸਰਸਵਤੀ ਐਨਕਲੇਵ ਦੇ ਇਕ ਗੋਦਾਮ ਵਿਚ ਭਿਆਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 22 ਗੱਡੀਆਂ ਨੂੰ ਤਾਇਨਾਤ ਕੀਤਾ ਗਿਆ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸੈਕਟਰ-37 ਦੇ ਫਾਇਰ ਬ੍ਰਿਗੇਡ ਕੇਂਦਰ ਦੇ ਅਧਿਕਾਰੀ ਜਯ ਨਾਰਾਇਣ ਨੇ ਦੱਸਿਆ ਕਿ ਅੱਗ ਮੰਗਲਵਾਰ ਰਾਤ ਕਰੀਬ ਸਾਢੇ 11 ਵਜੇ ਲੱਗੀ ਅਤੇ ਬੁੱਧਵਾਰ ਸਵੇਰ ਤੱਕ ਇਸ 'ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ।
ਨਾਰਾਇਣ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਵਿਭਾਗ ਨੂੰ ਮੰਗਲਵਾਰ ਰਾਤ 11 ਵਜ ਕੇ 39 ਮਿੰਟ 'ਤੇ ਅੱਗ ਲੱਗਣ ਦੀ ਸੂਚਨਾ ਮਿਲੀ। ਅੱਗ ਬੁਝਾਉਣ ਲਈ ਗੁਰੂਗ੍ਰਾਮ, ਨੂਹ ਅਤੇ ਝੱਜਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ। ਅੱਗ ਬੁਝਾਉਣ ਦਾ ਕੰਮ ਅਜੇ ਵੀ ਜਾਰੀ ਹੈ। ਇਸ ਘਟਨਾ ਵਿਚ ਹੁਣ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ। ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।