ਦਿੱਲੀ ਦੇ ਪੀਤਮਪੁਰਾ ਇਲਾਕੇ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ, ਜਿਊਂਦੇ ਸੜੇ 6 ਲੋਕ

Friday, Jan 19, 2024 - 01:56 AM (IST)

ਦਿੱਲੀ ਦੇ ਪੀਤਮਪੁਰਾ ਇਲਾਕੇ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ, ਜਿਊਂਦੇ ਸੜੇ 6 ਲੋਕ

ਨੈਸ਼ਨਲ ਡੈਸਕ- ਦਿੱਲੀ ਦੇ ਪੀਤਮਪੁਰਾ ਇਲਾਕੇ 'ਚ ਇਕ ਇਮਾਰਤ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 6 ਲੋਕਾਂ ਦੀ ਅੱਗ 'ਚ ਸੜ ਕੇ ਮੌਤ ਹੋ ਜਾਣ ਦੀ ਦੁਖਦਾਈ ਸੂਚਨਾ ਪ੍ਰਾਪਤ ਹੋਈ ਹੈ। ਇਸ ਭਿਆਨਕ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਜੁਟੀਆਂ ਹੋਈਆਂ ਸਨ ਤੇ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ ਗਿਆ।

ਇਹ ਵੀ ਪੜ੍ਹੋ- ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਸਪਲਾਈ ਕਰਨ ਵਾਲਾ ਤਸਕਰ STF ਨੇ 35 ਕਰੋੜ ਦੀ ਹੈਰੋਇਨ ਸਣੇ ਕੀਤਾ ਕਾਬੂ

ਜਾਣਕਾਰੀ ਮੁਤਾਬਕ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਰਾਤ 8 ਵਜੇ ਦੇ ਕਰੀਬ ਜਾਣਕਾਰੀ ਮਿਲੀ ਸੀ ਕਿ ਇਲਾਕੇ 'ਚ ਇਕ 4 ਮੰਜ਼ਿਲਾ ਇਮਾਰਤ 'ਚ ਅੱਗ ਲੱਗ ਗਈ ਹੈ, ਜਿਸ ਤੋਂ ਬਾਅਦ ਤੁਰੰਤ ਰਾਹਤ ਅਤੇ ਬਚਾਅ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਪਹੁੰਚਦਿਆਂ ਹੀ ਉਨ੍ਹਾਂ ਨੇ ਕਾਰਵਾਈ ਸ਼ੁਰੂ ਕੀਤੀ ਅਤੇ 6 ਲੋਕਾਂ ਨੂੰ ਇਮਾਰਤ 'ਚੋਂ ਬਾਹਰ ਕੱਢਿਆ ਗਿਆ, ਜਿਨ੍ਹਾਂ 'ਨੇ ਹਸਪਤਾਲ ਪਹੁੰਚ ਕੇ ਦਮ ਤੋੜ ਦਿੱਤਾ। ਮਰਨ ਵਾਲਿਆਂ 'ਚੋਂ 4 ਔਰਤਾਂ ਤੇ 2 ਮਰਦ ਹਨ। 
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harpreet SIngh

Content Editor

Related News