ਦਿੱਲੀ ''ਚ ਅੱਗ ਨੇ ਮਚਾਇਆ ਤਾਂਡਵ ! 2 ਝੁਲਸੇ, 1 ਨੌਜਵਾਨ ਦੀ ਮੌਤ
Friday, Dec 26, 2025 - 05:22 PM (IST)
ਨਵੀਂ ਦਿੱਲੀ- ਰਾਜਧਾਨੀ ਦਿੱਲੀ 'ਚ ਇਕ ਵਾਰ ਫ਼ਿਰ ਤੋਂ ਅੱਗ ਦਾ ਤਾਂਡਵ ਦੇਖਣ ਨੂੰ ਮਿਲਿਆ ਹੈ, ਜਿੱਥੇ ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਹੈ ਕਿ ਸ਼ੁੱਕਰਵਾਰ ਸਵੇਰੇ ਉੱਤਰ-ਪੂਰਬੀ ਦਿੱਲੀ ਦੇ ਮੁਸਤਫਾਬਾਦ ਵਿੱਚ ਇੱਕ ਚਾਰ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ ਇੱਕ 20 ਸਾਲਾ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਝੁਲਸ ਗਿਆ।
ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਜੁਨੈਦ ਵਜੋਂ ਹੋਈ ਹੈ, ਜਦੋਂ ਕਿ ਜ਼ਖਮੀ ਵਿਅਕਤੀ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਮਾਰਤ ਵਿੱਚ ਅੱਗ ਲੱਗਣ ਦੀ ਸੂਚਨਾ ਸਵੇਰੇ 6:24 ਵਜੇ ਮਿਲੀ। ਅੱਗ ਘਰੇਲੂ ਸਮਾਨ ਵਿੱਚ ਲੱਗੀ ਤੇ ਸੂਚਨਾ ਮਿਲਦਿਆਂ ਹੀ ਪੰਜ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ। ਇਸ ਅੱਗ 'ਚ 1 ਵਿਅਕਤੀ ਦੀ ਮੌਤ ਹੋ ਗਈ, ਜਦਕਿ 1 ਹੋਰ ਝੁਲਸ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
