ਦਿੱਲੀ ਦੇ ਗੋਕੁਲਪੁਰੀ ਇਲਾਕੇ 'ਚ ਲੱਗੀ ਭਿਆਨਕ ਅੱਗ, 7 ਲੋਕ ਜਿਊਂਦੇ ਸੜੇ

Saturday, Mar 12, 2022 - 10:08 AM (IST)

ਦਿੱਲੀ ਦੇ ਗੋਕੁਲਪੁਰੀ ਇਲਾਕੇ 'ਚ ਲੱਗੀ ਭਿਆਨਕ ਅੱਗ, 7 ਲੋਕ ਜਿਊਂਦੇ ਸੜੇ

ਨਵੀਂ ਦਿੱਲੀ (ਵਾਰਤਾ)- ਦਿੱਲੀ ਦੇ ਗੋਕੁਲਪੁਰੀ ਇਲਾਕੇ 'ਚ ਸ਼ੁੱਕਰਵਾਰ ਦੇਰ ਰਾਤ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਲੱਗਣ ਕਾਰਨ 60 ਤੋਂ ਜ਼ਿਆਦਾ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ। ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਇਸ ਹਾਦਸੇ 'ਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

PunjabKesari

ਉੱਤਰ ਪੂਰਬੀ ਦਿੱਲੀ ਦੇ ਐਡੀਸ਼ਨਲ ਪੁਲਸ ਡਿਪਟੀ ਕਮਿਸ਼ਨਰ (ਏ.ਡੀ.ਪੀ.ਸੀ.) ਦੇਵਾਸ਼ ਕੁਮਾਰ ਪਾਂਡੇ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਫਾਇਰ ਬ੍ਰਿਗੇਡ ਵਿਭਾਗ ਨੇ 7 ਲਾਸ਼ਾਂ ਬਰਾਮਦ ਕੀਤੀਆਂ ਹਨ। ਵਿਭਾਗ ਨੇ ਦੱਸਿਆ ਕਿ ਰਾਤ ਕਰੀਬ ਇਕ ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਅਤੇ ਤੜਕੇ ਕਰੀਬ 4 ਵਜੇ ਅੱਗ 'ਤੇ ਕਾਬੂ ਪਾ ਲਿਆ ਗਿਆ। ਇਸ ਹਾਦਸੇ ' ਚ 7 ਲੋਕ ਜਿਊਂਦੇ ਸੜ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਘਟਨਾ 'ਤੇ ਸੋਗ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ,''ਸਵੇਰੇ ਇਹ ਦੁਖ਼ਦ ਸਮਾਚਾਰ ਮਿਲਿਆ। ਮੈਂ ਖ਼ੁਦ ਉੱਥੇ ਜਾ ਕੇ ਪੀੜਤਾਂ ਨਾਲ ਮੁਲਾਕਾਤ ਕਰਾਂਗਾ।''

PunjabKesari


author

DIsha

Content Editor

Related News