ਕੋਲਕਾਤਾ ; ਗੋਦਾਮ ''ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਪਾਇਆ ਕਾਬੂ

Thursday, Nov 06, 2025 - 01:01 PM (IST)

ਕੋਲਕਾਤਾ ; ਗੋਦਾਮ ''ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਪਾਇਆ ਕਾਬੂ

ਨੈਸ਼ਨਲ ਡੈਸਕ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਨੂੰ ਕੇਂਦਰੀ ਕੋਲਕਾਤਾ ਦੇ ਆਰ.ਐੱਨ. ਮੁਖਰਜੀ ਮਾਰਗ 'ਤੇ ਇੱਕ ਗੋਦਾਮ ਵਿੱਚ ਅੱਗ ਲੱਗ ਗਈ। 

ਜਾਣਕਾਰੀ ਦਿੰਦਿਆਂ ਫਾਇਰ ਅਧਿਕਾਰੀ ਨੇ ਦੱਸਿਆ ਕਿ ਅੱਗ ਬੁਝਾਉਣ ਲਈ 5 ਫਾਇਰ ਟੈਂਡਰਾਂ ਨੂੰ ਕੰਮ 'ਤੇ ਲਗਾਇਆ ਗਿਆ। ਅਧਿਕਾਰੀ ਨੇ ਦੱਸਿਆ ਕਿ ਅੱਗ ਸਵੇਰੇ 10.45 ਵਜੇ ਦੇ ਕਰੀਬ ਲੱਗੀ। ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ, ਅੱਗ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਹ ਵੀ ਪੜ੍ਹੋ- Philippines ; ਕੁਦਰਤ ਨੇ ਢਾਹਿਆ ਕਹਿਰ ! 241 ਲੋਕਾਂ ਦੀ ਮੌਤ, ਰਾਸ਼ਟਰਪਤੀ ਨੇ ਕੀਤਾ ਐਮਰਜੈਂਸੀ ਦਾ ਐਲਾਨ


author

Harpreet SIngh

Content Editor

Related News