ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ''ਚ ਇਮਾਰਤਾਂ ''ਚ ਲੱਗੀ ਅੱਗ

Thursday, Nov 16, 2023 - 01:48 PM (IST)

ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ''ਚ ਇਮਾਰਤਾਂ ''ਚ ਲੱਗੀ ਅੱਗ

ਜੰਮੂ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਭਦਰਵਾਹ ਇਲਾਕੇ 'ਚ ਵੀਰਵਾਰ ਨੂੰ ਸਵੇਰੇ 8 ਵਜੇ ਇਮਾਰਤਾਂ 'ਚ ਅੱਗ ਲੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਭਦਰਵਾਹ ਦੇ ਚਿਨੋਟ ਖੇਤਰ 'ਚ ਸਵੇਰੇ ਪੌਣੇ 5 ਵਜੇ ਸ਼ਾਰਟ ਸਰਕਿਟ ਕਾਰਨ ਲੱਗੀ ਅੱਗ 'ਚ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਜ਼ਿਲ੍ਹੇ ਦੇ ਸੀਨੀਅਰ ਪੁਲਸ ਇੰਸਪੈਕਟਰ ਅਬਦੁੱਲ ਕਯੂਮ ਨੇ ਦੱਸਿਆ ਕਿ ਅੱਗ ਬੁਝਾਉਣ ਲਈ 5 ਫਾਇਰ ਬ੍ਰਿਗੇਡ ਵਾਹਨਾਂ ਨੂੰ ਮੌਕੇ 'ਤੇ ਭੇਜਿਆ ਗਿਆ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। 

ਉਨ੍ਹਾਂ ਨੇ ਦੱਸਿਆ ਕਿ ਅੱਗ ਲੱਗਣ ਤੋਂ 8 ਇਮਾਰਤਾਂ ਸੜ ਗਈਆਂ ਪਰ ਘਟਨਾ ਵਿਚ ਕੋਈ ਜ਼ਖ਼ਮੀ ਨਹੀਂ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਨਾਲ ਰਿਹਾਇਸ਼ੀ ਮਕਾਨਾਂ, ਇਕ ਗੈਸਟ ਹਾਊਸ ਅਤੇ ਖਾਣੇ ਦੀ ਗੁਮਟੀ ਸਮੇਤ 8 ਢਾਂਚਿਆਂ ਨੂੰ ਨੁਕਸਾਨ ਪਹੁੰਚਿਆ ਹੈ। 


author

Tanu

Content Editor

Related News