ਪਲਾਸਟਿਕ ਬੈਗ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ, ਕਈ ਕਿਲੋਮੀਟਰ ਤੱਕ ਦਿਖਿਆ ਧੂੰਆਂ
Monday, Feb 16, 2026 - 03:41 PM (IST)
ਨਵੀਂ ਦਿੱਲੀ- ਦਿੱਲੀ ਦੇ ਸ਼ਹਿਜ਼ਾਦਾ ਬਾਗ ਸਥਿਤ ਇੱਕ ਪਲਾਸਟਿਕ ਬੈਗ ਬਣਾਉਣ ਵਾਲੀ ਫੈਕਟਰੀ ਵਿੱਚ ਸੋਮਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ ਸੀ ਕਿ ਇਸ ਦਾ ਧੂੰਆਂ ਕਈ ਕਿਲੋਮੀਟਰ ਦੂਰ ਤੋਂ ਹੀ ਦੇਖਿਆ ਜਾ ਸਕਦਾ ਸੀ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ।
ਦਿੱਲੀ ਫਾਇਰ ਸਰਵਿਸ (DFS) ਨੂੰ ਸਵੇਰੇ 11:37 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਤੁਰੰਤ ਬਾਅਦ ਵਿਭਾਗ ਦੀਆਂ 8 ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ। ਹਾਲਾਂਕਿ ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕੋਈ ਵੀ ਵਿਅਕਤੀ ਜ਼ਖ਼ਮੀ ਨਹੀਂ ਹੋਇਆ। ਅੱਗ ਲੱਗਣ ਸਮੇਂ ਫੈਕਟਰੀ ਵਿੱਚ ਮੌਜੂਦ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਅਨੁਸਾਰ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਲੋੜ ਪੈਣ 'ਤੇ ਹੋਰ ਗੱਡੀਆਂ ਵੀ ਮੰਗਵਾਈਆਂ ਜਾ ਸਕਦੀਆਂ ਹਨ। ਹਾਲੇ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਅਤੇ ਫਾਇਰ ਵਿਭਾਗ ਮਾਮਲੇ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ- ਟਰੱਕ 'ਚ ਧਮਾਕਾ ! ਪੂਰੀ ਸੜਕ 'ਤੇ ਹੋ ਗਿਆ ਦੁੱਧ ਹੀ ਦੁੱਧ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
