ਪਟਾਕਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਲੋਕਾਂ ਦੀ ਮੌਤ

03/21/2023 12:57:25 PM

ਕੋਲਕਾਤਾ (ਭਾਸ਼ਾ)- ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ 'ਚ ਇਕ ਪਟਾਕਾ ਨਿਰਮਾਣ ਇਕਾਈ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੋਲਕਾਤਾ ਨਾਲ ਲੱਗਦੇ ਮਹੇਸ਼ਤਲਾ ਦੇ ਪੁਤਖਲੀ ਮੰਡਲਪਾਰਾ 'ਚ ਸੋਮਵਾਰ ਸ਼ਾਮ ਅੱਗ ਲੱਗ ਗਈ। ਅੱਗ ਬੁਝਾਊ ਸੇਵਾ ਮੰਤਰੀ ਸੁਜੀਤ ਬੋਸ ਨੇ ਦੱਸਿਆ ਕਿ ਪਟਾਕਾ ਇਕਾਈ ਦੇ ਮਾਲਿਕ ਭਰਤ ਹਾਟੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ 'ਚ ਗੰਭੀਰ ਰੂਪ ਨਾਲ ਜ਼ਖ਼ਮੀ ਤਿੰਨ ਲੋਕਾਂ ਨੂੰ ਬਾਹਰ ਕੱਢਿਆ ਗਿਆ ਅਤੇ ਉਨ੍ਹਾਂ ਨੂੰ ਬੇਹਾਲਾ ਸਥਿਤ ਵਿਦਿਆਸਾਗਰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮੰਤਰੀ ਨੇ ਕਿਹਾ,''ਇਹ ਕਹਿਣਾ ਜਲਦਬਾਜ਼ੀ ਹੋਵੇਗੀ ਕਿ ਪਟਾਕਾ ਇਕਾਈ ਕੋਲ ਜਾਇਜ਼ ਲਾਇਸੈਂਸ ਸੀ ਜਾਂ ਨਹੀਂ। ਫੋਰੈਂਸਿਕ ਮਾਹਿਰ ਹਾਦਸੇ ਵਾਲੀ ਜਗ੍ਹਾ ਦਾ ਦੌਰਾ ਕਰਨਗੇ ਅਤੇ ਪ੍ਰੀਖਣ ਲਈ ਨਮੂਨੇ ਇਕੱਠੇ ਕਰਨਗੇ। ਇਸ ਘਟਨਾ ਲਈ ਜੋ ਵੀ ਜ਼ਿੰਮੇਵਾਰ ਹੋਵੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।'' ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


DIsha

Content Editor

Related News