ਨਵੀਂ ਦਿੱਲੀ : ਰਾਜਘਾਟ ਦੇ ਜੰਗਲ ’ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਨੇ ਪਾਇਆ ਕਾਬੂ

Wednesday, Apr 12, 2023 - 12:51 AM (IST)

ਨਵੀਂ ਦਿੱਲੀ : ਰਾਜਘਾਟ ਦੇ ਜੰਗਲ ’ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਨੇ ਪਾਇਆ ਕਾਬੂ

ਨਵੀਂ ਦਿੱਲੀ (ਨਵੋਦਿਆ ਟਾਈਮਜ਼) : ਰਾਜਘਾਟ ’ਚ ਸਥਿਤ ਜੰਗਲ ’ਚ ਮੰਗਲਵਾਰ ਦੁਪਹਿਰ ਸਮੇਂ ਭਿਆਨਕ ਅੱਗ ਲੱਗ ਗਈ। ਅੱਗ ਨੇ ਕੁਝ ਹੀ ਸਮੇਂ 'ਚ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਜੰਗਲ ਦੇ ਇਕ ਵੱਡੇ ਹਿੱਸੇ ਵਿੱਚ ਫੈਲ ਗਈ। ਲੋਕਾਂ ਨੇ ਫਾਇਰ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।

ਇਹ ਵੀ ਪੜ੍ਹੋ : ਦਿੱਲੀ 'ਚ ਨਿਤੀਸ਼ ਕੁਮਾਰ ਦੀ ਲਾਲੂ ਪ੍ਰਸਾਦ ਨਾਲ ਮੁਲਾਕਾਤ, ਮੌਜੂਦਾ ਸਿਆਸੀ ਸਥਿਤੀ 'ਤੇ ਕੀਤੀ ਚਰਚਾ

PunjabKesari

ਡਰ ਹੈ ਕਿ ਕਿਸੇ ਸ਼ਰਾਰਤੀ ਅਨਸਰ ਨੇ ਮਾਚਿਸ ਦੀ ਤੀਲੀ ਜੰਗਲ ’ਚ ਸੁੱਟ ਦਿੱਤੀ, ਜਿਸ ਨਾਲ ਅੱਗ ਲੱਗ ਗਈ। ਗਨੀਮਤ ਰਹੀ ਕਿ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਇਹ ਅੱਗ ਰਾਜਘਾਟ ਨੇੜੇ ਰਿੰਗ ਰੋਡ ISBT ਤੋਂ ITO ਜਾਣ ਵਾਲੀ ਸੜਕ ਦੇ ਕਿਨਾਰੇ ਜੰਗਲ 'ਚ ਲੱਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News