ਪਰਾਲੀ ਦੇ ਢੇਰ ਨੂੰ ਲੱਗ ਗਈ ਅੱਗ, ਨੇੜੇ ਖੇਡਦੀ 1 ਕੁੜੀ ਤੇ 3 ਮੁੰਡਿਆਂ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ
Monday, Mar 17, 2025 - 03:10 PM (IST)

ਨੈਸ਼ਨਲ ਡੈਸਕ- ਘਰ ਦੇ ਬਾਹਰ ਪਰਾਲੀ ਦੇ ਢੇਰ ਨੂੰ ਅੱਗ ਲੱਗ ਜਾਣ ਕਾਰਨ 4 ਬੱਚਿਆਂ ਦੇ ਸੜ ਕੇ ਮਰ ਜਾਣ ਦੀ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਹ ਮਾਮਲਾ ਝਾਰਖੰਡ ਤੋਂ ਸਾਹਮਣੇ ਆਇਆ ਹੈ, ਜਿੱਥੋਂ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਦੇ ਥਾਣਾ ਜਗਨਨਾਥ ਪੁਰੀ ਦੇ ਅਧੀਨ ਆਉਂਦੇ ਪਿੰਡ ਗੀਤੀਲਿਪੀ 'ਚ ਸੋਮਵਾਰ ਨੂੰ ਕੁਝ ਬੱਚੇ ਘਰ ਦੇ ਬਾਹਰ ਲੱਗੇ ਪਰਾਲੀ ਦੇ ਢੇਰ ਨੇੜੇ ਖੇਡ ਰਹੇ ਸਨ।
ਇਸ ਦੌਰਾਨ ਸਵੇਰੇ ਕਰੀਬ 11 ਵਜੇ ਅਚਾਨਕ ਇਸ ਢੇਰ ਨੂੰ ਅੱਗ ਲੱਗ ਗਈ, ਜਿਸ ਕਾਰਨ ਇਹ ਬੱਚੇ ਵੀ ਅੱਗ ਦੀ ਚਪੇਟ 'ਚ ਆ ਗਏ ਤੇ ਉਨ੍ਹਾਂ ਦੀ ਤੜਫ਼-ਤੜਫ਼ ਕੇ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ 'ਚ 3 ਮੁੰਡੇ ਤੇ 1 ਕੁੜੀ ਸ਼ਾਮਲ ਦੱਸੀ ਜਾ ਰਹੀ ਹੈ। ਮ੍ਰਿਤਕ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ।
ਇਹ ਵੀ ਪੜ੍ਹੋ- ਹਵਸ 'ਚ ਅੰਨ੍ਹੇ ਨੇ ਪਹਿਲਾਂ ਕੁੜੀ ਨਾਲ ਕੀਤੀ ਗੰਦੀ ਕਰਤੂਤ, ਮਗਰੋਂ ਪੁਲਸ ਟੀਮ 'ਤੇ ਚਲਾ'ਤੀਆਂ ਗੋਲ਼ੀਆਂ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਪੀ. ਆਸ਼ੁਤੋਸ਼ ਸ਼ੇਖਰ ਨੇ ਦੱਸਿਆ ਕਿ ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਇਕ ਟੀਮ ਨੂੰ ਛਾਣਬੀਣ ਲਈ ਮੌਕੇ 'ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪਰ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- CSR ਦੇ ਨਾਂ 'ਤੇ ਹਜ਼ਾਰਾਂ ਲੋਕਾਂ ਨਾਲ ਹੋ ਗਈ 281 ਕਰੋੜ ਦੀ ਠੱਗੀ, ਤੁਸੀਂ ਵੀ ਹੋ ਜਾਓ ਸਾਵਧਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e