ਕੇਂਦਰੀ ਗ੍ਰਹਿ ਮੰਤਰਾਲਾ ਦੇ ਦਫ਼ਤਰ ’ਚ ਲੱਗੀ ਅੱਗ

Tuesday, Apr 16, 2024 - 08:36 PM (IST)

ਕੇਂਦਰੀ ਗ੍ਰਹਿ ਮੰਤਰਾਲਾ ਦੇ ਦਫ਼ਤਰ ’ਚ ਲੱਗੀ ਅੱਗ

ਨਵੀਂ ਦਿੱਲੀ, (ਅਨਸ)- ਦਿੱਲੀ ’ਚ ਕੇਂਦਰੀ ਸਕੱਤਰੇਤ ਦੇ ਨਾਰਥ ਬਲਾਕ ’ਚ ਸਥਿਤ ਗ੍ਰਹਿ ਮੰਤਰਾਲਾ (ਐੱਮ. ਐੱਚ. ਏ.) ਦੇ ਦਫਤਰ ਦੀ ਦੂਜੀ ਮੰਜ਼ਿਲ ’ਤੇ ਮੰਗਲਵਾਰ ਨੂੰ ਅੱਗ ਲੱਗ ਗਈ। ਫਾਇਰ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਕਾਰਨ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਸਵੇਰੇ 9:35 ਵਜੇ ਤੱਕ ਅੱਗ ’ਤੇ ਕਾਬੂ ਪਾ ਲਿਆ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਜ਼ੇਰੌਕਸ ਮਸ਼ੀਨ, ਕੁਝ ਕੰਪਿਊਟਰਾਂ ਅਤੇ ਕੁਝ ਦਸਤਾਵੇਜ਼ਾਂ ਨੂੰ ਅੱਗ ਲੱਗ ਗਈ ਸੀ। ਅੱਗ ਲੱਗਣ ਦੇ ਸਮੇਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਮਾਰਤ ’ਚ ਮੌਜੂਦ ਨਹੀਂ ਸਨ ਪਰ ਕਈ ਸੀਨੀਅਰ ਅਧਿਕਾਰੀ ਉੱਥੇ ਮੌਜੂਦ ਸਨ।


author

Rakesh

Content Editor

Related News