ਗੁਰੁਗ੍ਰਾਮ ''ਚ ਝੁੱਗੀ ਬਸਤੀ ਨੂੰ ਲੱਗੀ ਭਿਆਨਕ ਅੱਗ ! 40 ਸਾਲਾ ਵਿਅਕਤੀ ਦੀ ਹੋਈ ਮੌਤ

Wednesday, May 06, 2026 - 04:43 PM (IST)

ਗੁਰੁਗ੍ਰਾਮ ''ਚ ਝੁੱਗੀ ਬਸਤੀ ਨੂੰ ਲੱਗੀ ਭਿਆਨਕ ਅੱਗ ! 40 ਸਾਲਾ ਵਿਅਕਤੀ ਦੀ ਹੋਈ ਮੌਤ

ਨੈਸ਼ਨਲ ਡੈਸਕ- ਹਰਿਆਣਾ ਦੇ ਗੁਰੂਗ੍ਰਾਮ ਵਿੱਚ ਮੰਗਲਵਾਰ ਰਾਤ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੋਂ ਦੇ ਸੈਕਟਰ 53 ਸਥਿਤ ਇੱਕ ਝੁੱਗੀ ਬਸਤੀ ਵਿੱਚ ਅਚਾਨਕ ਅੱਗ ਲੱਗਣ ਕਾਰਨ ਪੱਛਮੀ ਬੰਗਾਲ ਦੇ ਰਹਿਣ ਵਾਲੇ 40 ਸਾਲਾ ਰੌਬਿਨ ਦਾਸ ਦੀ ਮੌਤ ਹੋ ਗਈ। ਪੁਲਸ ਅਨੁਸਾਰ ਅੱਗ ਲੱਗਣ ਦਾ ਮੁੱਖ ਕਾਰਨ 'ਸ਼ਾਰਟ ਸਰਕਟ' ਮੰਨਿਆ ਜਾ ਰਿਹਾ ਹੈ।

ਚਸ਼ਮਦੀਦਾਂ ਅਨੁਸਾਰ, ਮੰਗਲਵਾਰ ਰਾਤ ਨੂੰ ਜਦੋਂ ਸਾਰੇ ਸੁੱਤੇ ਹੋਏ ਸਨ, ਤਾਂ ਅਚਾਨਕ ਇੱਕ ਝੁੱਗੀ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਣੀਆਂ ਸ਼ੁਰੂ ਹੋਈਆਂ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਰੌਬਿਨ ਦਾਸ ਦੀ ਝੁੱਗੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਇਹ ਵੀ ਪੜ੍ਹੋ- ਲੱਗ ਗਿਆ 'ਕਰਫਿਊ' ! ਭਾਰਤ-ਪਾਕਿ ਤਣਾਅ ਵਿਚਾਲੇ ਪ੍ਰਸ਼ਾਸਨ ਨੇ ਬਾਰਡਰ ਏਰੀਏ 'ਚ ਲਾ'ਤੀਆਂ ਪਾਬੰਦੀਆਂ

ਰੌਬਿਨ ਦਾਸ ਝੁੱਗੀ ਵਿੱਚ ਇਕੱਲਾ ਸੀ ਅਤੇ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਉਸ ਨੂੰ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ। ਜਦੋਂ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ, ਉਦੋਂ ਤੱਕ ਰੌਬਿਨ ਬੁਰੀ ਤਰ੍ਹਾਂ ਸੜ ਚੁੱਕਾ ਸੀ ਤੇ ਉਸ ਦੀ ਮੌਤ ਹੋ ਚੁੱਕੀ ਸੀ।

ਮ੍ਰਿਤਕ ਪੱਛਮੀ ਬੰਗਾਲ ਦਾ ਰਹਿਣ ਵਾਲਾ ਸੀ ਅਤੇ ਇੱਥੇ ਮਜ਼ਦੂਰੀ ਕਰਦਾ ਸੀ। ਹਾਦਸੇ ਵੇਲੇ ਉਸ ਦੀ ਧੀ ਅਤੇ ਦਾਮਾਦ ਨੇੜਲੀ ਹੀ ਇੱਕ ਹੋਰ ਬਸਤੀ ਵਿੱਚ ਰਹਿ ਰਹੇ ਸਨ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਾਇਰ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਨੂੰ ਸਮੇਂ ਸਿਰ ਰੋਕ ਲਿਆ ਗਿਆ, ਜਿਸ ਕਾਰਨ ਹੋਰ ਝੁੱਗੀਆਂ ਸੜਨੋਂ ਬਚ ਗਈਆਂ, ਪਰ ਰੌਬਿਨ ਦੀ ਜਾਨ ਨਹੀਂ ਬਚਾਈ ਜਾ ਸਕੀ।

ਇਹ ਵੀ ਪੜ੍ਹੋ- ਨਾਲੀ ਦੇ ਪਾਣੀ ਪਿੱਛੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬੰਦੇ ਨੇ ਗੋਲ਼ੀ ਮਾਰ ਕਰ'ਤਾ ਗੁਆਂਢੀ ਦਾ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News