ਕੋਲਕਾਤਾ ਦੇ ਸੁਲੋਨਗੁੜੀ ''ਚ ਲੱਗੀ ਭਿਆਨਕ ਅੱਗ

Thursday, Jan 14, 2021 - 09:31 PM (IST)

ਕੋਲਕਾਤਾ ਦੇ ਸੁਲੋਨਗੁੜੀ ''ਚ ਲੱਗੀ ਭਿਆਨਕ ਅੱਗ

ਕੋਲਕਾਤਾ - ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਿਹਾਇਸ਼ੀ ਇਲਾਕੇ ਵਿੱਚ ਵੀਰਵਾਰ ਦੇਰ ਸ਼ਾਮ ਅੱਗ ਲੱਗ ਗਈ। ਭਾਜੜ ਵਿੱਚ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਣ ਦੇ ਕੰਮ ਵਿੱਚ ਲੱਗੀਆਂ ਹੋਈਆਂ ਹਨ। ਫਿਲਹਾਲ ਘਟਨਾ ਵਿੱਚ ਕਿਸੇ ਦੇ ਜਾਨੀ ਨੁਕਸਾਨ ਹੋਣ ਦੀ ਖ਼ਬਰ ਤਾਂ ਨਹੀਂ ਹੈ, ਪਰ ਅੱਗ ਨਾਲ ਜ਼ਿਆਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਉਥੇ ਹੀ ਪੁਲਸ ਨੇ ਸੁਰੱਖਿਆ ਦੇ ਮੱਦੇਨਜ਼ਰ ਨੇੜੇ ਦੀਆਂ ਇਮਾਰਤਾਂ ਨੂੰ ਖਾਲੀ ਕਰਵਾ ਲਿਆ ਹੈ। ਨਾਲ ਹੀ ਉੱਥੇ ਮੌਜੂਦ ਲੋਕਾਂ ਨੂੰ ਵੀ ਬਾਹਰ ਕੱਢਿਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਵੀਰਵਾਰ ਸ਼ਾਮ ਕੋਲਕਾਤਾ ਦੇ ਸੁਲੋਨਗੁੜੀ ਨਿਊਟਾਉਨ ਵਿੱਚ ਅੱਗ ਲੱਗ ਗਈ। ਖ਼ਬਰ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਦੀ ਟੀਮ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨਾਲ ਉੱਥੇ ਪਹੁੰਚੀ। ਮੌਕੇ 'ਤੇ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਅੱਗ ਕਾਫ਼ੀ ਭਿਆਨਕ ਸੀ, ਜਿਸ ਵਜ੍ਹਾ ਨਾਲ ਉਸ ਦਾ ਧੂੰਆ ਦੂਰੋਂ ਹੀ ਨਜ਼ਰ  ਆ ਰਿਹਾ ਸੀ। ਪੁਲਸ ਅਧਿਕਾਰੀਆਂ ਮੁਤਾਬਕ ਫਿਲਹਾਲ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਚੱਲ ਸਕਿਆ ਹੈ। ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


author

Inder Prajapati

Content Editor

Related News