ਦਿੱਲੀ ਦੇ ਲਾਹੌਰੀ ਗੇਟ ਇਲਾਕੇ ''ਚ ਲੱਗੀ ਅੱਗ, 3 ਲੋਕ ਜ਼ਖ਼ਮੀ
Saturday, May 24, 2025 - 04:17 PM (IST)

ਨਵੀਂ ਦਿੱਲੀ- ਦਿੱਲੀ ਦੇ ਲਾਹੌਰੀ ਗੇਟ ਇਲਾਕੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਘਰ ਵਿੱਚ ਲੱਗੀ ਅੱਗ ਕਾਰਨ 13 ਸਾਲਾ ਲੜਕੇ ਸਮੇਤ ਤਿੰਨ ਲੋਕ ਝੁਲਸ ਗਏ। ਦਿੱਲੀ ਫਾਇਰ ਸਰਵਿਸ (ਡੀ.ਐੱਫ.ਐੱਸ.) ਦੇ ਇੱਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਜਾਣਕਾਰੀ ਦਿੰਦੇ ਹੋਏ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਨਾਲ ਮਾਸਟਰ ਅਨਸ, ਨਬੀ ਅਹਿਮਦ (18) ਅਤੇ ਸ਼ਾਹਨਵਾਜ਼ (30) ਜ਼ਖਮੀ ਹੋ ਗਏ। ਅਧਿਕਾਰੀ ਨੇ ਅੱਗੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਲਗਭਗ 3.40 ਵਜੇ, ਸ਼ਰਧਾਨੰਦ ਮਾਰਗ 'ਤੇ ਫਰਸ਼ ਖਾਨਾ ਖੇਤਰ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਤੁਰੰਤ 5 ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ।
ਇਹ ਵੀ ਪੜ੍ਹੋ- ਬਦਲ ਗਿਆ ਸਕੂਲਾਂ ਦਾ ਸਮਾਂ ! ਅੱਗ ਵਰ੍ਹਾਊ ਗਰਮੀ ਕਾਰਨ ਪ੍ਰਸ਼ਾਸਨ ਨੇ ਲਿਆ ਫ਼ੈਸਲਾ
ਅਧਿਕਾਰੀ ਨੇ ਦੱਸਿਆ ਕਿ ਅੱਗ ਇਮਾਰਤ ਦੀ ਜ਼ਮੀਨੀ ਮੰਜ਼ਿਲ 'ਤੇ 15 ਬਿਜਲੀ ਮੀਟਰਾਂ ਦੀ ਸਪਾਰਕਿੰਗ ਤੋਂ ਸ਼ੁਰੂ ਹੋਈ ਅਤੇ ਅੱਗ ਨੇ ਪਲਾਂ 'ਚ ਨੇੜੇ ਖੜ੍ਹੇ ਇੱਕ ਮੋਟਰਸਾਈਕਲ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਉਨ੍ਹਾਂ ਕਿਹਾ ਅੱਗ ਬੁਝਾਊ ਦਸਤੇ ਨੇ ਸਵੇਰੇ 4.50 ਵਜੇ ਦੇ ਕਰੀਬ ਸਥਿਤੀ 'ਤੇ ਕਾਬੂ ਪਾ ਲਿਆ ਅਤੇ ਸਾਰੀਆਂ ਇਕਾਈਆਂ ਅੱਗ ਬੁਝਾਉਣ ਤੋਂ ਬਾਅਦ ਵਾਪਸ ਆ ਗਈਆਂ।"
ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਤਿੰਨ ਨਿਵਾਸੀ ਜ਼ਖਮੀ ਹੋ ਗਏ ਅਤੇ ਪੁਲਸ ਅਤੇ ਫਾਇਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਲੋਕ ਨਾਇਕ ਜੈਪ੍ਰਕਾਸ਼ (ਐੱਲ.ਐੱਨ.ਜੇ.ਪੀ.) ਹਸਪਤਾਲ ਪਹੁੰਚਾਇਆ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; 27 ਮਈ ਤੱਕ ਬੰਦ ਰਹੇਗਾ ਇੰਟਰਨੈੱਟ ! ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e