ਦਿੱਲੀ : ਘਰ ’ਚ ਸਿਲੰਡਰ ਫਟਣ ਨਾਲ ਲੱਗੀ ਅੱਗ, ਚਾਰ ਲੋਕ ਝੁਲਸੇ

Monday, Nov 15, 2021 - 10:28 AM (IST)

ਦਿੱਲੀ : ਘਰ ’ਚ ਸਿਲੰਡਰ ਫਟਣ ਨਾਲ ਲੱਗੀ ਅੱਗ, ਚਾਰ ਲੋਕ ਝੁਲਸੇ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਨਾਂਗਲੋਈ ਇਲਾਕੇ ’ਚ ਸੋਮਵਾਰ ਸਵੇਰੇ ਇਕ ਘਰ ’ਚ ਰੱਖੇ ਗੈਸ ਸਿਲੰਡਰ ’ਚ ਅੱਗ ਲੱਗ ਗਈ। ਇਸ ਹਾਦਸੇ ’ਚ ਘੱਟੋ-ਘੱਟ 4 ਲੋਕ ਝੁਲਸ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਅੱਗ ਬੁਝਾਊ ਸੇਵਾ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਵਿਭਾਗ ਨੂੰ ਸਵੇਰੇ 7.26 ਵਜੇ ਅੱਗ ਲੱਗਣ ਦੀ ਜਾਣਕਾਰੀ ਦੇਣ ਲਈ ਫੋਨ ਆਇਆ। 

ਇਹ ਵੀ ਪੜ੍ਹੋ : ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਲਈ NGO ਵਲੋਂ ਸ਼ੁਰੂ ਕੀਤੀ ਗਈ ਡਲ ਝੀਲ ਦੀ ਸਫ਼ਾਈ

ਅੱਗ ਬੁਝਾਊ ਵਿਭਾਗ ਦੀਆਂ ਤਿੰਨ ਗੱਡੀਆਂ ਤੁਰੰਤ ਹਾਦਸੇ ਵਾਲੀ ਜਗ੍ਹਾ ਭੇਜੀਆਂ ਗਈਆਂ। ਉਨ੍ਹਾਂ ਦੱਸਿਆ ਕਿ ਅੱਗ ’ਚ ਝੁਲਸੇ 4 ਲੋਕਾਂ ਨੂੰ ਨਜ਼ਦੀਕੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੇ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News