NICU ''ਚ ਲੱਗ ਗਈ ਅੱਗ ! ਕੁੜੀ ਦੀ ਤੜਫ਼-ਤੜਫ਼ ਨਿਕਲੀ ਜਾਨ, ਹਸਪਤਾਲ ਦਾ ਲਾਇਸੰਸ ਰੱਦ

Tuesday, Feb 10, 2026 - 02:28 PM (IST)

NICU ''ਚ ਲੱਗ ਗਈ ਅੱਗ ! ਕੁੜੀ ਦੀ ਤੜਫ਼-ਤੜਫ਼ ਨਿਕਲੀ ਜਾਨ, ਹਸਪਤਾਲ ਦਾ ਲਾਇਸੰਸ ਰੱਦ

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਕਾਨਪੁਰ ਤੋਂ ਇਕ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬਿਠੂਰ ਇਲਾਕੇ ਦੇ ਇੱਕ ਨਿੱਜੀ ਨਰਸਿੰਗ ਹੋਮ ਵਿੱਚ ਸਟਾਫ਼ ਦੀ ਲਾਪਰਵਾਹੀ ਕਾਰਨ ਇੱਕ ਨਵਜੰਮੀ ਬੱਚੀ ਦੀ ਮੌਤ ਹੋ ਗਈ। ਹਸਪਤਾਲ ਦੇ ਨਵਜੰਮੇ ਬੱਚਿਆਂ ਦੀ ਯੂਨਿਟ 'ਚ ਅਚਾਨਕ ਅੱਗ ਲੱਗਣ ਕਾਰਨ ਮਾਸੂਮ ਬੱਚੀ ਬੁਰੀ ਤਰ੍ਹਾਂ ਝੁਲਸ ਗਈ, ਜਿਸ ਨੂੰ ਬਚਾਇਆ ਨਹੀਂ ਜਾ ਸਕਿਆ।

ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਨੂੰ 'ਰਾਜਾ ਨਰਸਿੰਗ ਹੋਮ' ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ NICU ਵਾਰਡ ਵਿੱਚ ਬੱਚੀ ਨੂੰ ਜਿਸ 'ਬੇਬੀ ਵਾਰਮਰ ਮਸ਼ੀਨ' ਵਿੱਚ ਰੱਖਿਆ ਗਿਆ ਸੀ, ਉਸ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਇੰਨੀ ਤੇਜ਼ ਸੀ ਕਿ ਬੱਚੀ ਗੰਭੀਰ ਰੂਪ ਵਿੱਚ ਝੁਲਸ ਗਈ ਤੇ ਉਸ ਦੀ ਦਰਦਨਾਕ ਮੌਤ ਹੋ ਗਈ।

ਇਹ ਵੀ ਪੜ੍ਹੋ- ''ਟਰੰਪ ਸਾਬ੍ਹ ਹਮਲਾ ਕਰੋ, ਗੱਲਾਂ ਨਹੀਂ..!'' ਇਰਾਨੀ ਨੌਜਵਾਨ ਨੇ ਭਾਵੁਕ ਅਪੀਲ ਕਰ ਚੁੱਕਿਆ ਖ਼ੌਫ਼ਨਾਕ ਕਦਮ

ਜ਼ਿਲ੍ਹਾ ਮੈਜਿਸਟ੍ਰੇਟ ਜਤਿੰਦਰ ਪ੍ਰਤਾਪ ਸਿੰਘ ਦੇ ਹੁਕਮਾਂ 'ਤੇ ਹੋਈ ਜਾਂਚ ਵਿੱਚ ਹੈਰਾਨੀਜਨਕ ਖੁਲਾਸੇ ਹੋਏ ਹਨ। ਜਾਂਚ ਵਿੱਚ ਸਾਹਮਣੇ ਆਇਆ ਕਿ ਹਸਪਤਾਲ ਮੈਨੇਜਮੈਂਟ ਸਿਹਤ ਵਿਭਾਗ ਤੋਂ ਬਿਨਾਂ ਕਿਸੇ ਇਜਾਜ਼ਤ ਦੇ ਗ਼ੈਰ-ਕਾਨੂੰਨੀ ਢੰਗ ਨਾਲ NICU ਚਲਾ ਰਿਹਾ ਸੀ। ਇੱਥੇ ਨਾ ਕੋਈ ਟ੍ਰੇਨਡ ਸਟਾਫ਼ ਸੀ ਅਤੇ ਨਾ ਹੀ ਜ਼ਰੂਰੀ ਉਪਕਰਨ। ਇੱਥੋਂ ਤੱਕ ਕਿ ਸਿਹਤ ਵਿਭਾਗ ਨੂੰ ਇਸ ਵਾਰਡ ਬਾਰੇ ਕੋਈ ਜਾਣਕਾਰੀ ਹੀ ਨਹੀਂ ਦਿੱਤੀ ਗਈ ਸੀ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁੱਖ ਮੈਡੀਕਲ ਅਫ਼ਸਰ (CMO) ਨੇ ਤੁਰੰਤ ਪ੍ਰਭਾਵ ਨਾਲ ਨਰਸਿੰਗ ਹੋਮ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ ਅਤੇ ਸਾਰੀਆਂ ਮੈਡੀਕਲ ਸੇਵਾਵਾਂ ਬੰਦ ਕਰਨ ਦੇ ਹੁਕਮ ਦਿੱਤੇ ਹਨ ਤੇ ਪੁਲਸ ਨੇ NICU ਵਾਰਡ ਨੂੰ ਵੀ ਸੀਲ ਕਰ ਦਿੱਤਾ ਹੈ।

ਡੀ.ਸੀ.ਪੀ. (ਪੱਛਮੀ) ਐੱਸ.ਐੱਮ. ਕਾਸਿਮ ਆਬਿਦੀ ਨੇ ਦੱਸਿਆ ਕਿ ਮ੍ਰਿਤਕ ਬੱਚੀ ਦੀ ਮਾਸੀ ਰਿਤੂ ਨਿਸ਼ਾਦ ਦੀ ਸ਼ਿਕਾਇਤ 'ਤੇ ਬਿਠੂਰ ਪੁਲਸ ਨੇ ਇੱਕ ਡਾਕਟਰ ਅਤੇ ਹਸਪਤਾਲ ਮੈਨੇਜਮੈਂਟ ਖ਼ਿਲਾਫ਼ ਲਾਪਰਵਾਹੀ ਕਾਰਨ ਮੌਤ ਦੀ ਧਾਰਾ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਘਟਨਾ ਨੇ ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ ਵਿੱਚ ਸੁਰੱਖਿਆ ਮਾਪਦੰਡਾਂ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪੀੜਤ ਪਰਿਵਾਰ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ ਅਤੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News