ਮੁੰਬਈ ''ਚ 6 ਮੰਜ਼ਿਲਾ ਇਮਾਰਤ ''ਚ ਲੱਗੀ ਅੱਗ, 50 ਲੋਕਾਂ ਨੂੰ ਬਚਾਇਆ ਗਿਆ

03/26/2024 12:18:36 PM

ਮੁੰਬਈ- ਮੁੰਬਈ ਦੇ ਉਪ ਨਗਰੀ ਮੁਲੁੰਡ ਇਲਾਕੇ ਵਿਚ 6 ਮੰਜ਼ਿਲਾ ਕਾਰਪੋਰੇਟ ਇਮਾਰਤ ਵਿਚ ਮੰਗਲਵਾਰ ਸਵੇਰੇ ਅੱਗ ਲੱਗ ਗਈ, ਜਿਸ ਤੋਂ ਬਾਅਦ ਕਰੀਬ 50 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਨਗਰ ਨਿਗਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਸਵੇਰੇ 9.25 ਵਜੇ ਦੇ ਕਰੀਬ ਛੇਵੀਂ ਮੰਜ਼ਿਲ 'ਤੇ ਲੱਗੀ ਅਤੇ ਇਮਾਰਤ 'ਚ ਧੂੰਆਂ ਭਰ ਜਾਣ ਕਾਰਨ ਲੋਕ ਵੱਖ-ਵੱਖ ਮੰਜ਼ਿਲਾਂ 'ਤੇ ਫਸ ਗਏ। ਅਧਿਕਾਰੀ ਨੇ ਦੱਸਿਆ ਕਿ ਪੌੜੀਆਂ ਦੀ ਮਦਦ ਨਾਲ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।

ਇਹ ਵੀ ਪੜ੍ਹੋ- ਦਿੱਲੀ ਦੇ CM ਕੇਜਰੀਵਾਲ ਨੇ ED ਦੀ ਹਿਰਾਸਤ ਤੋਂ ਜਾਰੀ ਕੀਤਾ ਨਵਾਂ ਆਦੇਸ਼

ਇਕ ਹੋਰ ਅਧਿਕਾਰੀ ਨੇ ਦੱਸਿਆ ਕਿ LBS ਰੋਡ 'ਤੇ ਸਥਿਤ ਏਵੀਅਰ ਕਾਰਪੋਰੇਟ ਪਾਰਕ ਦੀ 6ਵੀਂ ਮੰਜ਼ਿਲ 'ਤੇ ਅੱਗ ਲੱਗ ਗਈ ਸੀ। ਉਨ੍ਹਾਂ ਨੇ ਕਿਹਾ ਕਿ ਅੱਗ ਕਾਰਨ ਇਮਾਰਤ ਦੀਆਂ ਤਾਰਾਂ, ਬਿਜਲੀ ਦੇ ਯੰਤਰ, ਏ. ਸੀ, ਲੱਕੜ ਦਾ ਫਰਨੀਚਰ ਅਤੇ ਅਧਿਕਾਰਤ ਦਸਤਾਵੇਜ਼ਾਂ ਨੂੰ ਨੁਕਸਾਨ ਪਹੁੰਚਿਆ। ਫਾਇਰ ਬ੍ਰਿਗੇਡ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਬੁਝਾਉਣ ਲਈ 4 ਫਾਇਰ ਬ੍ਰਿਗੇਡ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਉਨ੍ਹਾਂ ਨੇ ਕਿਹਾ ਕਿ ਮੁੰਬਈ ਪੁਲਸ ਅਤੇ ਹੋਰ ਏਜੰਸੀਆਂ ਦੇ ਕਰਮੀਆਂ ਨੂੰ ਮੌਕੇ 'ਤੇ ਭੇਜਿਆ ਗਿਆ।

ਇਹ ਵੀ ਪੜ੍ਹੋ-  CM ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ 'ਆਪ' ਕਰੇਗੀ ਪੀ. ਐੱਮ. ਦੀ ਰਿਹਾਇਸ਼ ਦਾ ਘਿਰਾਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News