ਮੁੰਬਈ 'ਚ 8 ਮੰਜ਼ਿਲਾ ਰਿਹਾਇਸ਼ੀ ਇਮਾਰਤ ਦੇ ਫਲੈਟ 'ਚ ਲੱਗੀ ਅੱਗ, 2 ਲੋਕਾਂ ਦੀ ਮੌਤ

Monday, Oct 23, 2023 - 03:08 PM (IST)

ਮੁੰਬਈ 'ਚ 8 ਮੰਜ਼ਿਲਾ ਰਿਹਾਇਸ਼ੀ ਇਮਾਰਤ ਦੇ ਫਲੈਟ 'ਚ ਲੱਗੀ ਅੱਗ, 2 ਲੋਕਾਂ ਦੀ ਮੌਤ

ਮੁੰਬਈ- ਮਹਾਨਗਰ ਦੇ ਉਪ ਨਗਰੀ ਕਾਂਦਿਵਲੀ ਵਿਚ ਸੋਮਵਾਰ ਦੁਪਹਿਰ ਨੂੰ 8 ਮੰਜ਼ਿਲਾ ਰਿਹਾਇਸ਼ੀ ਇਮਾਰਤ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਇਕ ਫਲੈਟ 'ਚ ਅੱਗ ਲੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸ਼ੁਰੂਆਤੀ ਜਾਣਕਾਰੀ ਮੁਤਾਬਕ ਘਟਨਾ ਵਿਚ 2 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।

ਇਹ ਵੀ ਪੜ੍ਹੋ- ਉੱਤਰ ਪ੍ਰਦੇਸ਼ 'ਚ 8 ਸਾਲ ਦੀ ਮਾਸੂਮ ਬੱਚੀ ਨਾਲ ਦਰਿੰਦਗੀ, ਪੁਲਸ ਨੇ ਕੀਤਾ ਮੁਲਜ਼ਮ ਦਾ ਐਨਕਾਊਂਟਰ

ਓਧਰ ਨਗਰ ਬਾਡੀਜ਼ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਅਤੇ ਹੋਰ ਵਾਹਨ ਮੌਕੇ 'ਤੇ ਪਹੁੰਚੇ। ਅਧਿਕਾਰੀ ਨੇ ਦੱਸਿਆ ਕਿ ਅੱਗ ਬੁਝਾਉਣ ਦੀ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਨੇ ਦੱਸਿਆ ਕਿ ਅਡਾਨੀ ਪਾਵਰ, ਪੁਲਸ, ਬ੍ਰਿਹਨਮੁੰਬਈ ਨਗਰ ਨਿਗਮ (BMC) ਵਾਰਡ ਅਤੇ 108 ਐਂਬੂਲੈਂਸ ਸੇਵਾ ਸਣੇ ਸਾਰੀਆਂ ਸਬੰਧਤ ਏਜੰਸੀਆਂ ਨੂੰ ਸਰਗਰਮ ਕਰ ਦਿੱਤਾ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News