ਘਰ ''ਚ ਅੱਗ ਲੱਗਣ ਕਾਰਨ ਨਾਬਾਲਗ ਨੌਜਵਾਨ ਦੀ ਮੌਤ, ਪਰਿਵਾਰ ਦੇ ਚਾਰ ਜੀਅ ਝੁਲਸੇ

Wednesday, Oct 23, 2024 - 10:41 AM (IST)

ਨਵੀਂ ਦਿੱਲੀ : ਦੱਖਣ-ਪੱਛਮੀ ਦਿੱਲੀ ਦੇ ਕਿਸ਼ਨਗੜ੍ਹ ਖੇਤਰ ਵਿੱਚ ਬੁੱਧਵਾਰ ਤੜਕੇ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਇੱਕ 16 ਸਾਲਾ ਮੁੰਡੇ ਦੀ ਮੌਤ ਹੋ ਗਈ ਅਤੇ ਉਸਦੇ ਪਰਿਵਾਰ ਦੇ ਚਾਰ ਮੈਂਬਰ ਝੁਲਸ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਦਿੱਲੀ ਫਾਇਰ ਸਰਵਿਸ (ਡੀਐੱਫਐੱਸ) ਦੇ ਇਕ ਅਧਿਕਾਰੀ ਮੁਤਾਬਕ ਬੁੱਧਵਾਰ ਤੜਕੇ 3.22 ਵਜੇ ਸ਼ਨੀ ਬਾਜ਼ਾਰ ਰੋਡ 'ਤੇ ਸਥਿਤ ਇਕ ਰਿਹਾਇਸ਼ੀ ਇਮਾਰਤ 'ਚ ਅੱਗ ਲੱਗਣ ਦੀ ਸੂਚਨਾ ਮਿਲੀ। ਉਨ੍ਹਾਂ ਦੱਸਿਆ ਕਿ ਦੋ ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ ਸਨ ਅਤੇ ਅੱਗ ’ਤੇ ਕਾਬੂ ਪਾਉਣ ਵਿੱਚ ਦੋ ਘੰਟੇ ਲੱਗ ਗਏ।

ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ

ਪੁਲਸ ਦੇ ਡਿਪਟੀ ਕਮਿਸ਼ਨਰ (ਦੱਖਣ-ਪੱਛਮੀ) ਸੁਰਿੰਦਰ ਚੌਧਰੀ ਨੇ ਕਿਹਾ, "ਸ਼ੁਰੂਆਤ ਵਿੱਚ ਇਹ ਸ਼ੱਕ ਸੀ ਕਿ ਗੈਸ ਸਿਲੰਡਰ ਦੇ ਲੀਕ ਹੋਣ ਕਾਰਨ ਅੱਗ ਲੱਗੀ ਪਰ ਸਿਲੰਡਰ ਸੁਰੱਖਿਅਤ ਪਾਇਆ ਗਿਆ, ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।" ਉਨ੍ਹਾਂ ਦੱਸਿਆ ਕਿ ਅੱਗ ਰਿਹਾਇਸ਼ੀ ਇਮਾਰਤ ਦੀ ਚੌਥੀ ਮੰਜ਼ਿਲ 'ਤੇ ਲੱਗੀ ਹੋਈ ਹੈ। ਮ੍ਰਿਤਕ ਦੀ ਪਛਾਣ 16 ਸਾਲਾ ਆਕਾਸ਼ ਵਜੋਂ ਹੋਈ ਹੈ। ਉਸ ਦੇ ਪਿਤਾ ਲਕਸ਼ਮੀ ਮੰਡਲ (42), ਮਾਂ ਅਨੀਤਾ ਮੰਡਲ (40) ਅਤੇ ਭਰਾ ਸੰਨੀ (22) ਅਤੇ ਦੀਪਕ (20) ਸੜ ਗਏ।

ਇਹ ਵੀ ਪੜ੍ਹੋ - Public Holidays: ਜਾਣੋ ਕਦੋਂ ਹੋਣਗੀਆਂ ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੀਆਂ ਛੁੱਟੀਆਂ, ਪੜ੍ਹੋ ਪੂਰੀ ਲਿਸਟ

ਲਕਸ਼ਮੀ, ਅਨੀਤਾ ਅਤੇ ਦੀਪਕ ਨੂੰ ਸਫਦਰਜੰਗ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਦਕਿ ਸੰਨੀ ਦਾ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਦੇ ਟਰਾਮਾ ਸੈਂਟਰ 'ਚ ਇਲਾਜ ਚੱਲ ਰਿਹਾ ਹੈ। ਇਕ ਹੋਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੰਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੇ ਦੱਸਿਆ ਕਿ ਲਕਸ਼ਮੀ ਮੰਡਲ ਬਾਗਬਾਨ ਦਾ ਕੰਮ ਕਰਦਾ ਹੈ ਅਤੇ ਉਸ ਦਾ ਪਰਿਵਾਰ ਇਸ ਰਿਹਾਇਸ਼ੀ ਇਮਾਰਤ ਵਿੱਚ ਕਿਰਾਏ ’ਤੇ ਰਹਿ ਰਿਹਾ ਸੀ। ਪੁਲਸ ਨੇ ਦੱਸਿਆ ਕਿ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News