ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਦੇ ਬਾਹਰ ਵਕੀਲਾਂ ਦੇ ਚੈਂਬਰ ''ਚ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ
Monday, Apr 29, 2024 - 02:08 PM (IST)

ਜਾਲੌਨ- ਉੱਤਰ ਪ੍ਰਦੇਸ਼ ਦੇ ਜਾਲੌਨ ਦੇ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਦੇ ਬਾਹਰ ਵਕੀਲਾਂ ਦੇ ਚੈਂਬਰ ਵਿਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਿਟ ਕਾਰਨ ਅੱਗ ਲੱਗੀ। ਜਿਸ ਕਾਰਨ ਵਕੀਲਾਂ ਦੇ ਦਸਤਾਵੇਜ਼ ਸੜ ਕੇ ਸੁਆਹ ਹੋ ਗਏ। ਸੂਚਨਾ ਮਿਲਣ 'ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮ ਨੇ ਸਖ਼ਤ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਮਗਰੋਂ ਹਫੜਾ-ਦਫੜੀ ਦਾ ਮਾਹੌਲ ਬਣਿਆ ਹੋਇਆ ਹੈ।