ਬੀਮਾ ਕੰਪਨੀ ਦੇ ਦਫ਼ਤਰ ''ਚ ਲੱਗੀ ਭਿਆਨਕ ਅੱਗ, ਦੋ ਲੋਕਾਂ ਦੀ ਮੌਤ

Tuesday, Sep 03, 2024 - 06:33 PM (IST)

ਬੀਮਾ ਕੰਪਨੀ ਦੇ ਦਫ਼ਤਰ ''ਚ ਲੱਗੀ ਭਿਆਨਕ ਅੱਗ, ਦੋ ਲੋਕਾਂ ਦੀ ਮੌਤ

ਤਿਰੂਵਨੰਤਪੁਰਮ - ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ ਵਿੱਚ ਪੱਪਨਮਕੋਡ ਨੇੜੇ ਇੱਕ ਬੀਮਾ ਕੰਪਨੀ ਦੇ ਦਫ਼ਤਰ ਵਿੱਚ ਮੰਗਲਵਾਰ ਨੂੰ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਅਨੁਸਾਰ, 'ਮੈਡੀਕਲ ਕਾਲਜ ਅਤੇ ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਇਕ ਪੁਰਸ਼ ਅਤੇ ਇਕ ਔਰਤ ਦੇ ਰੂਪ ਵਿਚ ਹੋਈ ਹੈ। ਫਿਲਹਾਲ ਇਸ ਸਮੇਂ ਕੋਈ ਹੋਰ ਜਾਣਕਾਰੀ ਉਪਲਬਧ ਨਹੀਂ ਹੈ।

ਇਹ ਵੀ ਪੜ੍ਹੋ ਮਮਤਾ ਨੇ PM ਮੋਦੀ ਤੇ ਗ੍ਰਹਿ ਮੰਤਰੀ ਤੋਂ ਕੀਤੀ ਅਸਤੀਫ਼ੇ ਦੀ ਮੰਗ, ਜਾਣੋ ਵਜ੍ਹਾ

ਘਟਨਾ ਸਥਾਨ 'ਤੇ ਮੌਜੂਦ ਸਥਾਨਕ ਲੋਕਾਂ ਮੁਤਾਬਕ ਅੱਗ ਇਮਾਰਤ ਦੀ ਦੂਜੀ ਮੰਜ਼ਿਲ 'ਤੇ ਲੱਗੀ ਹੈ, ਜਿੱਥੇ ਬੀਮਾ ਕੰਪਨੀ ਦਾ ਫਰੈਂਚਾਈਜ਼ ਦਫ਼ਤਰ ਚੱਲ ਰਿਹਾ ਸੀ। ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਅੱਗ 'ਤੇ ਕਾਬੂ ਪਾ ਲਿਆ। ਇਸ ਦੌਰਾਨ ਉਹਨਾਂ ਨੇ ਦੋ ਗੰਭੀਰ ਰੂਪ ਨਾਲ ਝੁਲਸੇ ਹੋਏ ਵਿਅਕਤੀਆਂ ਨੂੰ ਫਰਸ਼ 'ਤੇ ਪਏ ਹੋਏ ਦੇਖਿਆ। ਪੁਲਸ ਨੇ ਦੱਸਿਆ ਕਿ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।

ਇਹ ਵੀ ਪੜ੍ਹੋ ਮੋਬਾਇਲ 'ਤੇ ਗੇਮ ਖੇਡ ਰਹੇ ਬੱਚੇ ਤੋਂ ਮਾਂ ਨੇ ਖੋਹਿਆ ਫੋਨ, ਗੁੱਸੇ 'ਚ ਆ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News