ਮਹਾਰਾਸ਼ਟਰ ਦੀ ਕੰਪਨੀ ਦੇ ਗੋਦਾਮ ''ਚ ਲੱਗੀ ਭਿਆਨਕ ਅੱਗ
Saturday, Oct 05, 2024 - 02:12 PM (IST)
ਠਾਣੇ (ਭਾਸ਼ਾ) - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ ਸ਼ਨੀਵਾਰ ਤੜਕੇ ਇਕ ਟਰਾਂਸਪੋਰਟ ਅਤੇ ਲੌਜਿਸਟਿਕਸ ਕੰਪਨੀ ਦੇ ਗੋਦਾਮ 'ਚ ਭਿਆਨਕ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਫਾਇਰ ਵਿਭਾਗ ਦੇ ਇਕ ਅਧਿਕਾਰੀ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ। ਠਾਣੇ ਨਗਰ ਨਿਗਮ ਦੇ ਫਾਇਰ ਕੰਟਰੋਲ ਰੂਮ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੁੰਬਈ-ਨਾਸਿਕ ਹਾਈਵੇਅ 'ਤੇ ਭਿਵੰਡੀ ਦੇ ਵਲਸ਼ਿੰਦ ਪਿੰਡ 'ਚ ਇਕ ਗੋਦਾਮ 'ਚ ਕਰੀਬ 2.35 ਵਜੇ ਅੱਗ ਲੱਗ ਗਈ।
ਇਹ ਵੀ ਪੜ੍ਹੋ - ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਵਿਆਹ ਦਾ ਅਨੋਖਾ ਕਾਰਡ, ਦੇਖ ਲੋਕ ਹੋਏ ਹੈਰਾਨ
ਦੂਜੇ ਪਾਸੇ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ। ਉਨ੍ਹਾਂ ਦੱਸਿਆ ਕਿ ਭਿਵੰਡੀ ਤੋਂ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਅਤੇ ਗੁਆਂਢੀ ਕਲਿਆਣ ਅਤੇ ਮੁੰਬਈ ਤੋਂ ਕੁਝ ਹੋਰ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ ਅਤੇ ਅਜੇ ਤੱਕ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਅਧਿਕਾਰੀ ਨੇ ਦੱਸਿਆ ਕਿ ਗੋਦਾਮ ਦੇ ਅਹਾਤੇ ਤੋਂ ਨਿਕਲਦੇ ਧੂੰਏਂ ਨੂੰ ਦੂਰੋਂ ਦੇਖਿਆ ਜਾ ਸਕਦਾ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ - ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਫ੍ਰੀ ਰਾਸ਼ਨ ਨਾਲ ਮਿਲਣਗੀਆਂ ਇਹ 8 ਵੱਡੀਆਂ ਸਹੂਲਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8