ਗਾਂਧੀ ਨਗਰ ਸਥਿਤ ਤਿੰਨ ਮੰਜ਼ਿਲਾ ਕੱਪੜੇ ਦੀ ਦੁਕਾਨ ''ਚ ਲੱਗੀ ਅੱਗ

Friday, Nov 13, 2020 - 12:26 AM (IST)

ਨਵੀਂ ਦਿੱਲੀ - ਦੀਵਾਲੀ ਲਈ ਚੱਲ ਰਹੀ ਖਰੀਦਾਰੀ ਵਿਚਾਲੇ ਅੱਜ (12 ਨਵੰਬਰ) ਦਿੱਲੀ ਦੇ ਗਾਂਧੀ ਨਗਰ ਬਾਜ਼ਾਰ 'ਚ ਸਥਿਤ ਇੱਕ ਕੱਪੜੇ ਦੀ ਦੁਕਾਨ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ 20 ਗੱਡੀਆਂ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਇੰਨੀ ਭਿਆਨਕ ਹੈ ਕਿ ਅੱਗ ਦੀਆਂ ਲਪਟਾਂ ਖਿੜਕੀ ਤੋਂ ਬਾਹਰ ਨਿਕਲ ਰਹੀਆਂ ਹਨ। ਹਾਦਸੇ 'ਚ ਕਿਸੇ ਦੇ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ, ਲੱਖਾਂ ਰੁਪਏ ਦੇ ਨੁਕਸਾਨ ਹੋਣ ਦਾ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ।

ਅੱਗ ਲੱਗਣ ਦੇ ਕਾਰਣਾਂ ਦਾ ਅਜੇ ਪਤਾ ਨਹੀਂ ਚੱਲ ਸਕਿਆ ਹੈ, ਦੇਰ ਰਾਤ ਅੱਗ ਲੱਗਣ ਦੀ ਵਜ੍ਹਾ ਨਾਲ ਬਾਜ਼ਾਰ 'ਚ ਭੀੜ ਘੱਟ ਸੀ ਜਿਸ ਨਾਲ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਿਆ ਹੈ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਅੱਗ ਨੇ ਪੂਰੀ ਦੀ ਪੂਰੀ ਬਿਲਡਿੰਗ ਨੂੰ ਆਪਣੀ ਚਪੇਟ 'ਚ ਲੈ ਲਿਆ ਹੈ। ਇਮਾਰਤ ਦੇ ਚਾਰਾਂ ਪਾਸਿਓ ਅੱਗ ਦੀਆਂ ਲਪਟਾਂ ਖਿਡਕੀ ਤੋਂ ਬਾਹਰ ਨਿਕਲ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਇੱਕ ਕੱਪੜੇ ਦੀ ਦੁਕਾਨ ਸੀ ਜਿਸ 'ਚ ਅਚਾਨਕ ਅੱਗ ਦੀਆਂ ਲਪਟਾਂ ਉੱਠਣ ਕਾਰਨ ਭਾਜੜ ਮੱਚ ਗਈ। ਆਲੇ ਦੁਆਲੇ ਦੀਆਂ ਦੁਕਾਨਾਂ ਨੂੰ ਵੀ ਖਾਲੀ ਕਰਵਾ ਦਿੱਤਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਲੋਕਾਂ ਨੂੰ ਦੂਰ ਰਹਿਣ ਲਈ ਕਿਹਾ ਗਿਆ ਹੈ।


Inder Prajapati

Content Editor

Related News