ਊਧਮਪੁਰ-ਦੁਰਗ ਐਕਸਪ੍ਰੈੱਸ ਰੇਲ ਗੱਡੀ ਦੀਆਂ ਬੋਗੀਆਂ ’ਚ ਲੱਗੀ ਅੱਗ

Saturday, Nov 27, 2021 - 10:17 AM (IST)

ਊਧਮਪੁਰ-ਦੁਰਗ ਐਕਸਪ੍ਰੈੱਸ ਰੇਲ ਗੱਡੀ ਦੀਆਂ ਬੋਗੀਆਂ ’ਚ ਲੱਗੀ ਅੱਗ

ਮੁਰੈਨਾ (ਵਾਰਤਾ)- ਮੱਧ ਪ੍ਰਦੇਸ਼ ਦੇ ਮੁਰੈਨਾ ਜ਼ਿਲ੍ਹੇ ਦੇ ਹੇਤਮਪੁਰ ਰੇਲਵੇ ਸਟੇਸ਼ਨ ਨੇੜੇ ਸ਼ੁੱਕਰਵਾਰ ਨੂੰ ਊਧਮਪੁਰ-ਦੁਰਗ ਐਕਸਪ੍ਰੈੱਸ ਰੇਲ ਗੱਡੀ ਦੀਆਂ 2 ਏ.ਸੀ. ਬੋਗੀਆਂ ’ਚ ਅਚਾਨਕ ਅੱਗ ਲੱਗ ਗਈ। ਘਟਨਾ ਦੇ ਤੁਰੰਤ ਬਾਅਦ ਰੇਲ ’ਚ ਸਵਾਰ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਉਤਾਰ ਲਿਆ ਗਿਆ, ਜਿਸ ਨਾਲ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਰੇਲਵੇ ਦੇ ਅਧਿਕਾਰਤ ਸੂਤਰਾਂ ਅਨੁਸਾਰ ਮੁਰੈਨਾ ਜ਼ਿਲ੍ਹੇ ਦੇ ਹੇਤਮਪੁਰ ਰੇਲਵੇ ਸਟੇਸ਼ਨ ਨੇੜੇ ਊਧਮਪੁਰ ਦੇ ਛੱਤੀਸਗੜ੍ਹ ਦੇ ਦੁਰਗ ਜਾ ਰਹੀ ਊਧਮਪੁਰ-ਦੁਰਗ ਐਕਸਪ੍ਰੈੱਸ ਰੇਲ ਦੇ 2 ਏ.ਸੀ. ਡੱਬਿਆਂ ’ਚ ਅੱਗ ਲੱਗ ਗਈ। ਘਟਨਾ ਦੇ ਤੁਰੰਤ ਬਾਅਦ ਰੇਲ ਨੂੰ ਹੇਤਮਪੁਰ ਰੇਲਵੇ ਸਟੇਸ਼ਨ ’ਤੇ ਰੋਕਿਆ ਗਿਆ ਅਤੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਉਤਾਰ ਲਿਆ ਗਿਆ, ਜਿਸ ਕਾਰਨ ਜਾਨੀ ਨੁਕਸਾਨ ਨਹੀਂ ਹੋਇਆ। ਰੇਲਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚੇ ਅਤੇ ਅੱਗ ਬੁਝਾਊ ਵਾਹਨਾਂ ਦੀ ਮਦਦ ਨਾਲ ਰੇਲ ’ਚ ਲੱਗੀ ਅੱਗ ’ਤੇ ਕਾਬੂ ਪਾਇਆ ਗਿਆ।

ਇਹ ਵੀ ਪੜ੍ਹੋ : ਭੀਖ ਨਹੀਂ ਨੌਕਰੀ ਦਿਓ! ਸੜਕ ’ਤੇ ਰਹਿਣ ਵਾਲੀ ਇਹ ਜਨਾਨੀ ਹੈ ਕੰਪਿਊਟਰ ਸਾਇੰਸ ਗਰੈਜੂਏਟ

ਘਟਨਾ ਕਾਰਨ ਰੇਲਵੇ ਆਵਾਜਾਈ ਵੀ ਪ੍ਰਭਾਵਿਤ ਹੋਇਆ ਹੈ ਅਤੇ ਇਸ ਮਾਰਗ ਤੋਂ ਲੰਘਣ ਵਾਲੀਆਂ ਸਾਰੀਆਂ ਰੇਲ ਗੱਡੀਆਂ ਰੋਕ ਦਿੱਤੀਆਂ ਗਈਆਂ ਹਨ। ਉੱਥੇ ਹੀ ਰੇਲ ਪ੍ਰਸ਼ਾਸਨ ਵਲੋਂ ਅੱਗ ਨਾਲ ਨੁਕਸਾਨੀਆਂ ਗਈਆਂ ਦੋਵੇਂ ਬੋਗੀਆਂ ਰੇਲ ਤੋਂ ਵੱਖ ਕਰ ਦਿੱਤੀਆਂ ਗਈਆਂ ਹਨ। ਪ੍ਰਭਾਵਿਤ ਡੱਬੇ ਦੇ ਯਾਤਰੀਆਂ ਨੂੰ ਵੀ ਦੂਜੀਆਂ ਬੋਗੀਆਂ ’ਚ ਸ਼ਿਫਟ ਕੀਤਾ ਗਿਆ ਹੈ। ਇਹ  ਰੇਲ ਤਿੰਨ ਘੰਟਿਆਂ ਬਾਅਦ ਸ਼ਾਮ 6.05 ਵਜੇ ਆਪਣੀ ਮੰਜ਼ਿਲ ਲਈ ਰਵਾਨਾ ਕਰ ਦਿੱਤੀ ਗਈ। ਝਾਂਸੀ ਰੇਲ ਮੰਡਲ ਦੇ ਜਨਸੰਪਰਕ ਅਧਿਕਾਰੀ ਮਨੋਜ ਕੁਮਾਰ ਨੇ ਦੱਸਿਆ ਕਿ ਡੀ.ਆਰ.ਐੱਮ. ਨੇ ਘਟਨਾ ਦੇ ਕਾਰਨਾਂ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਹਨ।

ਇਹ ਵੀ ਪੜ੍ਹੋ : ਇਕ ਸਾਲ ਦੇ ਬੱਚੇ ਲਈ ਆਂਧਰਾ ਪ੍ਰਦੇਸ਼-ਕੇਰਲ ’ਚ ਲੜਾਈ, ਜਾਣੋ ਪੂਰਾ ਮਾਮਲਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

DIsha

Content Editor

Related News