ਸਿੰਘੂ ਸਰਹੱਦ ’ਤੇ ਕਿਸਾਨਾਂ ਦੇ ਰੈਣ ਬਸੇਰਿਆਂ ’ਚ ਲੱਗੀ ਭਿਆਨਕ ਅੱਗ, ਸਾਮਾਨ ਸੜ ਕੇ ਹੋਇਆ ਸੁਆਹ

04/15/2021 6:13:06 PM

ਨਵੀਂ ਦਿੱਲੀ— ਦਿੱਲੀ ਦੀ ਸਿੰਘੂ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ’ਚ ਉਸ ਸਮੇਂ ਭੱੜਥੂ ਪੈ ਗਿਆ, ਜਦੋਂ ਇੱਥੇ ਕਿਸਾਨਾਂ ਵਲੋਂ ਬਣਾਏ ਗਏ ਅਸਥਾਈ 4 ਰੈਣ ਬਸੇਰਿਆਂ ’ਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਰੈਣ ਬਸੇਰੇ ਸੜ ਕੇ ਸੁਆਹ ਹੋ ਗਏ। ਹਾਲਾਂਕਿ ਗਨੀਮਤ ਇਹ ਰਹੀ ਕਿ ਕਿਸੇ ਤਰ੍ਹਾਂ ਦਾ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਰੈਣ ਬਸੇਰਿਆਂ ’ਚ ਰੱਖਿਆ ਗਿਆ ਸਾਰਾ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਣ ਦੇ ਤੁਰੰਤ ਬਾਅਦ ਸਥਾਨਕ ਪੁਲਸ ਅਤੇ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਕਾਫੀ ਮੁਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾਇਆ ਗਿਆ। 

ਇਹ ਵੀ ਪੜ੍ਹੋ : ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ, ਇਹ ਅੰਦੋਲਨ ਹੁਣ ਪੂਰੇ ਦੇਸ਼ 'ਚ ਫੈਲ ਰਿਹੈ : ਟਿਕੈਤ

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਅੱਗ ਰਸੋਈ ਢਾਬੇ ਕੋਲ ਇਹ ਅੱਗ ਲੱਗੀ। ਅੱਗ ਲੱਗਣ ਦੀ ਜਾਣਕਾਰੀ ਮਿਲਣ ਮਗਰੋਂ ਕਿਸਾਨ ਆਗੂਆਂ ਵਿਚਾਲੇ ਭਾਰੀ ਰੋਹ ਹੈ। ਓਧਰ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਇਸ ਘਟਨਾ ਬਾਬਤ ਕਿਹਾ ਕਿ ਸਰਕਾਰ ਸਾਡੀ ਲਹਿਰ ਨੂੰ ਤੋੜਨਾ ਚਾਹੁੰਦੀ ਹੈ। ਸਰਕਾਰ ਦੇ ਇਸ਼ਾਰੇ ’ਤੇ ਕੁਝ ਸ਼ਰਾਰਤੀ ਅਨਸਰਾਂ ਨੇ ਝੌਪੜੀਆਂ ਵਿਚ ਅੱਗ ਲਾਈ ਹੈ ਪਰ ਅਸੀਂ ਇਨ੍ਹਾਂ ਘਟਨਾਵਾਂ ਤੋਂ ਡਰਦੇ ਨਹੀਂ। ਸਾਡੀਆਂ ਮੰਗਾਂ ਪੂਰੀਆਂ ਹੋਣ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੇ ਵੱਡੇ ਆਗੂ ਰਾਕੇਸ਼ ਟਿਕੈਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ- ਸਿੰਘੂ, ਟਿਕਰੀ ਅਤੇ ਗਾਜ਼ੀਪੁਰ ’ਚ ਬੈਠੇ ਹੋਏ ਹਨ। ਕਿਸਾਨ ਦਾ ਇਹ ਅੰਦੋਲਨ ਸਾਢੇ 4 ਮਹੀਨਿਆਂ ਤੋਂ ਜਾਰੀ ਹੈ। ਸਰਕਾਰ ਵਿਰੁੱਧ ਡਟੇ ਰਹਿਣ ਲਈ ਕਿਸਾਨਾਂ ਨੇ ਇੱਥੇ ਅਸਥਾਈ ਤੌਰ ’ਤੇ ਰੈਣ ਬਸੇਰੇ ਬਣਾ ਲਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਅਸੀਂ ਇੱਥੋਂ ਘਰਾਂ ਨੂੰ ਵਾਪਸੀ ਨਹੀਂ ਕਰਾਂਗੇ। 

ਇਹ ਵੀ ਪੜ੍ਹੋ : ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਸਰਕਾਰ ਗੱਲਬਾਤ ਲਈ ਤਿਆਰ: ਤੋਮਰ

 


Tanu

Content Editor

Related News