ਪਟਾਕਾ ਫੈਕਟਰੀ 'ਚ ਵੱਡਾ ਬਲਾਸਟ, 3 ਲੋਕਾਂ ਦੀ ਮੌਤ, ਕਈ ਝੁਲਸੇ, ਰਾਹਤ ਕੰਮਾਂ 'ਚ ਲੱਗਾ ਦੇਵਾਸ ਪ੍ਰਸ਼ਾਸਨ

Thursday, May 14, 2026 - 03:23 PM (IST)

ਪਟਾਕਾ ਫੈਕਟਰੀ 'ਚ ਵੱਡਾ ਬਲਾਸਟ, 3 ਲੋਕਾਂ ਦੀ ਮੌਤ, ਕਈ ਝੁਲਸੇ, ਰਾਹਤ ਕੰਮਾਂ 'ਚ ਲੱਗਾ ਦੇਵਾਸ ਪ੍ਰਸ਼ਾਸਨ

ਇੰਦੋਰ : ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਪਟਾਕਿਆਂ ਦੀ ਫੈਕਟਰੀ ਵਿੱਚ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਪੂਰਾ ਇਲਾਕਾ ਕੰਬ ਗਿਆ। ਧਮਾਕੇ ਤੋਂ ਬਾਅਦ ਫੈਕਟਰੀ ਨੂੰ ਅੱਗ ਲੱਗ ਗਈ, ਜਿਸ ਕਾਰਨ ਅੰਦਰ ਕਈ ਲੋਕ ਫਸ ਗਏ। ਘਟਨਾ ਦੌਰਾਨ ਬਹੁਤ ਸਾਰੇ ਲੋਕਾਂ ਨੂੰ ਬਾਹਰ ਕੱਢਿਆ ਗਿਆ ਪਰ ਕਈ ਅਜੇ ਵੀ ਅੰਦਰ ਹੀ ਹਨ। ਇਸ ਹਾਦਸੇ ਦੌਰਾਨ ਵੱਡੀ ਗਿਣਤੀ ਵਿਚ ਮਜ਼ਦੂਰ ਜ਼ਖਮੀ ਹੋ ਗਏ, ਜਦਕਿ 3 ਦੀ ਮੌਤ ਹੋ ਗਈ ਅਤੇ 15 ਜ਼ਖ਼ਮੀ ਹੋ ਗਏ। ਇਸ ਦੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।

ਇਹ ਵੀ ਪੜ੍ਹੋ - "ਨੀਟ ਖ਼ਤਮ ਕਰੋ, 12ਵੀਂ ਦੇ ਨੰਬਰਾਂ 'ਤੇ ਦਿਓ ਦਾਖ਼ਲਾ...!" CM ਵਿਜੇ ਨੇ ਕੇਂਦਰ ਅੱਗੇ ਰੱਖਿਆ ਵਿਦਿਆਰਥੀਆਂ ਦਾ ਮੁੱਦਾ

ਇਸ ਮਾਮਲੇ ਦੇ ਸਬੰਧ ਵਿਚ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਟੋਂਕ ਕਲਾਂ ਖੇਤਰ ਵਿੱਚ ਇੱਕ ਫੈਕਟਰੀ ਵਿੱਚ ਧਮਾਕਾ ਹੋਣ ਤੋਂ ਬਾਅਦ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ। ਉਨ੍ਹਾਂ ਕਿਹਾ ਕਿ ਪੁਲਸ ਅਤੇ ਪ੍ਰਸ਼ਾਸਨ ਦੀ ਇੱਕ ਸਾਂਝੀ ਟੀਮ ਮੌਕੇ 'ਤੇ ਪਹੁੰਚੀ, ਜਿਨ੍ਹਾਂ ਵਲੋਂ ਰਾਹਤ ਅਤੇ ਬਚਾਅ ਕਾਰਜ ਕਰਨੇ ਸ਼ੁਰੂ ਕਰ ਦਿੱਤੇ ਅਤੇ ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ। ਸਥਾਨਕ ਲੋਕਾਂ ਦਾ ਦਾਅਵਾ ਹੈ ਕਿ ਫੈਕਟਰੀ ਗੈਰ-ਕਾਨੂੰਨੀ ਤੌਰ 'ਤੇ ਪਟਾਕੇ ਬਣਾਏ ਜਾ ਰਹੇ ਹਨ, ਜਿਸ ਦੌਰਾਨ ਇੱਕ ਵੱਡਾ ਧਮਾਕਾ ਹੋ ਗਿਆ। ਸੀਨੀਅਰ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਹਾਲਾਂਕਿ, ਅਜੇ ਤੱਕ ਫੈਕਟਰੀ ਵਿੱਚ ਤਿਆਰ ਕੀਤੇ ਜਾ ਰਹੇ ਉਤਪਾਦ ਸੰਬੰਧੀ ਸਥਿਤੀ ਸਪੱਸ਼ਟ ਨਹੀਂ ਹੈ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਮੁੱਖ ਮੰਤਰੀ ਮੋਹਨ ਯਾਦਵ ਨੇ ਇਸ ਘਟਨਾ ਦੇ ਸਬੰਧ ਵਿਚ ਦੁੱਖ ਪ੍ਰਗਟ ਕੀਤਾ ਅਤੇ ਜਾਂਚ ਦੇ ਹੁਕਮ ਦਿੱਤੇ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਕਿਹਾ, "ਮੈਂ ਉਪ ਮੁੱਖ ਮੰਤਰੀ ਅਤੇ ਦੇਵਾਸ ਜ਼ਿਲ੍ਹਾ ਇੰਚਾਰਜ ਜਗਦੀਸ਼ ਦੇਵਦਾ, ਗ੍ਰਹਿ ਸਕੱਤਰ ਅਤੇ ਸੀਨੀਅਰ ਅਧਿਕਾਰੀਆਂ ਨੂੰ ਮੌਕੇ 'ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ। ਮੈਂ ਘਟਨਾ ਦੀ ਜਾਂਚ ਦੇ ਵੀ ਆਦੇਸ਼ ਦਿੱਤੇ ਹਨ।" CM ਯਾਦਵ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਰਾਜ ਸਰਕਾਰ ਵੱਲੋਂ 4-4 ਲੱਖ ਰੁਪਏ ਦਾ ਮੁਆਵਜ਼ਾ ਅਤੇ ਜ਼ਖਮੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਪੁਲਸ ਮੁਤਾਬਕ ਫੈਕਟਰੀ ਵਿੱਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਤੇ ਪ੍ਰਸ਼ਾਸਨ ਨੇ ਯੂਨਿਟ ਵਿੱਚ ਕਿਤੇ ਹੋਰ ਸਟੋਰ ਕੀਤੇ ਬਾਰੂਦ ਨੂੰ ਜ਼ਬਤ ਕਰ ਲਿਆ।

ਇਹ ਵੀ ਪੜ੍ਹੋ - Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ Alert

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News