ਫੈਕਟਰੀ ''ਚ ਹੋ ਗਿਆ ਜ਼ਬਰਦਸਤ ਧਮਾਕਾ ! ਕੰਬ ਗਿਆ ਪੂਰਾ ਇਲਾਕਾ, ਕੌਸ਼ਾਂਬੀ ''ਚ ਮੌਤ ਦਾ ਤਾਂਂਡਵ

Monday, Aug 31, 2026 - 02:47 PM (IST)

ਫੈਕਟਰੀ ''ਚ ਹੋ ਗਿਆ ਜ਼ਬਰਦਸਤ ਧਮਾਕਾ ! ਕੰਬ ਗਿਆ ਪੂਰਾ ਇਲਾਕਾ, ਕੌਸ਼ਾਂਬੀ ''ਚ ਮੌਤ ਦਾ ਤਾਂਂਡਵ

ਯੂਪੀ : ਪਿਪਰੀ ਥਾਣਾ ਖੇਤਰ ਦੇ ਮਨੂਰੀ ਬਾਜ਼ਾਰ ਵਿੱਚ ਸੋਮਵਾਰ ਦੁਪਹਿਰ 12 ਵਜੇ ਦੇ ਕਰੀਬ ਇੱਕ ਪਟਾਕਿਆਂ ਦੀ ਫੈਕਟਰੀ ਵਿੱਚ ਅਚਾਨਕ ਜ਼ੋਰਦਾਰ ਧਮਾਕਾ ਹੋਣ ਤੋਂ ਬਾਅਦ ਅੱਗ ਲੱਗ ਗਈ। ਅੱਗ ਲੱਗਦੇ ਹੀ ਫੈਕਟਰੀ ਵਿੱਚ ਰੱਖੇ ਪਟਾਕਿਆਂ ਕਾਰਨ ਇੱਕ ਤੋਂ ਬਾਅਦ ਇੱਕ ਜ਼ੋਰਦਾਰ ਧਮਾਕੇ ਹੋਣੇ ਸ਼ੁਰੂ ਹੋ ਗਏ, ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਧਮਾਕੇ ਦੀ ਆਵਾਜ਼ ਸੁਣਦੇ ਸਾਰ ਆਲੇ-ਦੁਆਲੇ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ - ਹਰ ਸਾਲ ਮਿਲਣਗੇ 3 ਸਿਲੰਡਰ ਫ੍ਰੀ ! ਔਰਤਾਂ ਤੇ ਟ੍ਰਾਂਸਜੈਂਡਰਾਂ ਲਈ ਬੱਸਾਂ 'ਚ ਮੁਫ਼ਤ ਸਫ਼ਰ, CM ਵਿਜੇ ਨੇ ਕਰ'ਤਾ ਐਲਾਨ

ਮਿਲੀ ਜਾਣਕਾਰੀ ਮੁਤਾਬਕ ਪਟਾਕਿਆਂ ਦੀ ਫੈਕਟਰੀ ਵਿਚ ਅੱਗ ਲੱਗਣ 'ਤੇ ਚਾਰੇ ਪਾਸੇ ਧੂੰਆਂ ਫੈਲ ਗਿਆ, ਜਿਸ ਨਾਲ ਬਾਜ਼ਾਰ ਵਿੱਚ ਦਹਿਸ਼ਤ ਫੈਲ ਗਈ। ਇਸ ਘਟਨਾ ਦੌਰਾਨ ਪੰਜ ਲੋਕਾਂ ਦੀ ਮੌਤ ਅਤੇ ਇੱਕ ਦਰਜਨ ਤੋਂ ਵੱਧ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਸਥਾਨ 'ਤੇ ਪੁਲਸ ਦੇ ਕਈ ਵੱਡੇ ਅਧਿਕਾਰੀ ਪਹੁੰਚ ਗਏ ਹਨ। ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ। ਸੜੇ ਹੋਏ ਲੋਕਾਂ ਨੂੰ ਐਸਆਰਐਨ ਹਸਪਤਾਲ ਪ੍ਰਯਾਗਰਾਜ ਭੇਜਿਆ ਗਿਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਨੇੜਲੇ ਕਈ ਘਰ ਪੂਰੀ ਤਰ੍ਹਾਂ ਢਹਿ ਗਏ। ਘਟਨਾ ਦੌਰਾਨ ਕਈ ਲੋਕਾਂ ਨੂੰ ਬਾਹਰ ਸੁਰੱਖਿਅਤ ਕੱਢਿਆ ਗਿਆ ਹੈ। 

ਪੜ੍ਹੋ ਇਹ ਵੀ - ਓਹ ਤੇਰੀ ! ਡਿਊਟੀ ਕਰਦਿਆਂ ਇਕ-ਦੂਜੇ ਨੂੰ ਦਿਲ ਦੇ ਬੈਠੀਆਂ 2 ਮਹਿਲਾ ਕਾਂਸਟੇਬਲਾਂ, ਹੁਣ ਲੈਣਗੀਆਂ ਲਾਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News