ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

Sunday, Apr 19, 2026 - 06:24 PM (IST)

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ਨੈਸ਼ਨਲ ਡੈਸਕ- ਤਾਮਿਲਨਾਡੂ ਦੇ ਵਿਰੂਧੁਨਗਰ ਜ਼ਿਲੇ ਤੋਂ ਇਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਪਟਾਕਾ ਫੈਕਟਰੀ ਵਿੱਚ ਹੋਏ ਭਿਆਨਕ ਧਮਾਕੇ ਕਾਰਨ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ 6 ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਇਹ ਧਮਾਕਾ ਜ਼ਿਲੇ ਦੇ ਕੱਟਨਾਰਪੱਟੀ ਇਲਾਕੇ ਵਿੱਚ ਸਥਿਤ ਫੈਕਟਰੀ ਵਿੱਚ ਹੋਇਆ, ਜਿਸ ਨੇ ਇਕ ਵਾਰ ਫਿਰ ਸੁਰੱਖਿਆ ਪ੍ਰਬੰਧਾਂ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਜਾਣਕਾਰੀ ਅਨੁਸਾਰ, ਧਮਾਕਾ ਉਸ ਸਮੇਂ ਹੋਇਆ ਜਦੋਂ ਫੈਕਟਰੀ ਵਿੱਚ ਕਰਮਚਾਰੀ ਰੋਜ਼ਾਨਾ ਵਾਂਗ ਕੰਮ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵੇਲੇ ਫੈਕਟਰੀ ਅੰਦਰ ਕਰੀਬ 30 ਕਰਮਚਾਰੀ ਮੌਜੂਦ ਸਨ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਫੈਕਟਰੀ ਦੀ ਇਮਾਰਤ ਦੇ ਕਈ ਹਿੱਸੇ ਪੂਰੀ ਤਰ੍ਹਾਂ ਤਬਾਹ ਹੋ ਗਏ ਅਤੇ ਅੱਗ ਤੇਜ਼ੀ ਨਾਲ ਫੈਲ ਗਈ, ਜਿਸ ਕਾਰਨ ਕਈ ਲੋਕ ਅੰਦਰ ਹੀ ਫਸ ਗਏ।

ਇਹ ਵੀ ਪੜ੍ਹੋ- ਪੈਟਰੋਲ-ਡੀਜ਼ਲ ਹੋਵੇਗਾ ਸਸਤਾ! 

ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਰਾਹਤ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਵਿਭਾਗ ਨੇ ਸਖ਼ਤ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਅਤੇ ਮਲਬੇ ਵਿੱਚੋਂ ਲਾਸ਼ਾਂ ਨੂੰ ਕੱਢਣ ਦਾ ਕੰਮ ਸ਼ੁਰੂ ਕੀਤਾ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪ੍ਰਸ਼ਾਸਨ ਵੱਲੋਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਧਮਾਕਾ ਕਿਵੇਂ ਹੋਇਆ।

ਇਹ ਵੀ ਪੜ੍ਹੋ- ਅਕਸ਼ੈ ਤ੍ਰਿਤੀਆ ਤੋਂ ਪਹਿਲਾਂ ਸੋਨਾ-ਚਾਂਦੀ ਹੋਇਆ ਸਸਤਾ! 

ਮੁੱਖ ਮੰਤਰੀ ਸਟਾਲਿਨ ਨੇ ਜਤਾਇਆ ਦੁੱਖ 

ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਇਸ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬੇਹੱਦ ਦੁਖਦਾਈ ਦੱਸਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਮੰਤਰੀ ਰਾਮਚੰਦਰਨ ਅਤੇ ਥੰਗਮ ਥੇਨਾਰਾਸੂ ਨੂੰ ਤੁਰੰਤ ਮੌਕੇ 'ਤੇ ਪਹੁੰਚਣ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ਿਲ੍ਹਾ ਕਲੈਕਟਰ ਨੂੰ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਵੀ ਕਿਹਾ ਹੈ।

ਇਹ ਵੀ ਪੜ੍ਹੋ- ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV


author

Rakesh

Content Editor

Related News