ਪਟਾਕਾ ਫੈਕਟਰੀ ''ਚ ਧਮਾਕੇ ''ਚ ਤਿੰਨ ਮਜ਼ਦੂਰਾਂ ਦੀ ਮੌਤ, 2 ਕਿਲੋਮੀਟਰ ਦੂਰ ਤੱਕ ਸੁਣੀ ਗਈ ਬਲਾਸਟ ਦੀ ਆਵਾਜ਼

Saturday, Apr 26, 2025 - 01:37 PM (IST)

ਪਟਾਕਾ ਫੈਕਟਰੀ ''ਚ ਧਮਾਕੇ ''ਚ ਤਿੰਨ ਮਜ਼ਦੂਰਾਂ ਦੀ ਮੌਤ, 2 ਕਿਲੋਮੀਟਰ ਦੂਰ ਤੱਕ ਸੁਣੀ ਗਈ ਬਲਾਸਟ ਦੀ ਆਵਾਜ਼

ਸਹਾਰਨਪੁਰ- ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਦੇ ਦੇਵਬੰਦ ਥਾਣਾ ਇਲਾਕੇ 'ਚ ਸ਼ਨੀਵਾਰ ਨੂੰ ਇਕ ਪਟਾਕਾ ਫੈਕਟਰੀ 'ਚ ਭਿਆਨਕ ਧਮਾਕੇ ਤੋਂ ਬਾਅਦ ਅੱਗ ਲੱਗਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਭਵਨ ਢਹਿ ਗਿਆ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਧਮਾਕਾ ਇੰਨਾ ਤੇਜ਼ ਸੀ ਕਿ ਇਸ ਦੀ ਗੂੰਜ ਕਰੀਬ 2 ਕਿਲੋਮੀਟਰ ਤੱਕ ਸੁਣੀ ਗਈ ਅਤੇ ਕੰਪਨ ਕਾਰਨ ਪਿੰਡ ਵਾਸੀਆਂ ਨੂੰ ਭੂਚਾਲ ਦੇ ਝਟਕੇ ਜਿਹਾ ਅਹਿਸਾਸ ਹੋਇਆ। ਸਹਾਰਨਪੁਰ ਦੇ ਜ਼ਿਲ੍ਹਾ ਅਧਿਕਾਰੀ (ਡੀਐੱਮ) ਮਨੀਸ਼ ਬੰਸਲ ਨੇ ਦੱਸਿਆ ਕਿ ਅੱਜ ਸਵੇਰੇ 4.30 ਵਜੇ ਦੇਵਬੰਦ ਥਾਣਾ ਖੇਤਰ ਦੇ ਜਡੌਦਾ ਜਟਟ ਪਿੰਡ 'ਚ ਲਾਇਸੈਂਸੀ ਪਟਾਕਾ ਫੈਕਟਰੀ 'ਚ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਫੈਕਟਰੀ 'ਚ ਕੰਮ ਕਰਨ ਵਾਲੇ ਕੁਝ ਮਜ਼ਦੂਰ ਅੱਗ 'ਚ ਝੁਲਸ ਗਏ, ਜਿਨਾਂ 'ਚੋਂ ਤਿੰਨ ਦੀ ਮੌਤ ਹੋ ਗਈ। ਡੀਐੱਮ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਦੇਵਬੰਦ ਪੁਲਸ ਥਾਣੇ ਦੀ ਫੋਰੈਂਸਿਕ ਟੀਮ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਰਾਹਤ ਕੰਮ ਸ਼ੁਰੂ ਕਰ ਦਿੱਤਾ ਗਿਆ।

ਬੰਸਲ ਨੇ ਕਿਹਾ ਕਿ ਪਟਾਕਾ ਫੈਕਟਰੀ ਚਲਾਉਣ ਵਾਲੇ ਤਿੰਨ ਲੋਕਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪਟਾਕਾ ਫੈਕਟਰੀ ਕੋਲ ਲਾਇਸੈਂਸ ਸੀ। ਉਨ੍ਹਾਂ ਕਿਹਾ ਕਿ ਫੈਕਟਰੀ 'ਚ ਕਿਸ ਤਰ੍ਹਾਂ ਦੇ ਪਟਾਕੇ ਬਣਾਏ ਜਾ ਰਹੇ ਸਨ, ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ। ਉਸੇ ਸਮੇਂ, ਫੈਕਟਰੀ 'ਚ ਕੰਮ ਕਰ ਰਹੇ ਕੁਝ ਮਜ਼ਦੂਰਾਂ ਅਤੇ ਪਿੰਡ ਵਾਸੀਆਂ ਨੇ ਹਾਈਵੇਅ ਜਾਮ ਕਰ ਦਿੱਤਾ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮਜ਼ਦੂਰਾਂ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਸ ਬਲ ਤਾਇਨਾਤ ਹਨ। ਪ੍ਰਦਰਸ਼ਨਕਾਰੀ ਮਜ਼ਦੂਰਾਂ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਅਸਲ ਜਾਣਕਾਰੀ ਨਹੀਂ ਦੇ ਰਿਹਾ ਹੈ। ਸੂਤਰਾਂ ਨੇ ਵੱਡੇ ਨੁਕਸਾਨ ਦਾ ਖਦਸ਼ਾ ਪ੍ਰਗਟ ਕੀਤਾ ਹੈ ਕਿਉਂਕਿ ਹਾਦਸੇ ਸਮੇਂ ਫੈਕਟਰੀ ਵਿੱਚ ਬਹੁਤ ਸਾਰੇ ਲੋਕ ਕੰਮ ਕਰ ਰਹੇ ਸਨ ਅਤੇ ਧਮਾਕੇ ਕਾਰਨ ਇਮਾਰਤ ਢਹਿ ਗਈ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ, ਇਲਾਕੇ 'ਚ 'ਕਈ ਗੈਰ-ਕਾਨੂੰਨੀ ਪਟਾਕੇ ਬਣਾਉਣ ਵਾਲੀਆਂ ਫੈਕਟਰੀਆਂ' ਚਲਾਈਆਂ ਜਾ ਰਹੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News