ਦਿੱਲੀ ’ਚ 1 ਜਨਵਰੀ ਤੱਕ ਪਟਾਕਿਆਂ ’ਤੇ ਪਾਬੰਦੀ

09/17/2022 7:36:02 PM

ਨਵੀਂ ਦਿੱਲੀ (ਭਾਸ਼ਾ)– ਦਿੱਲੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਰਾਸ਼ਟਰੀ ਰਾਜਧਾਨੀ ’ਚ 1 ਜਨਵਰੀ 2023 ਤੱਕ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ/ਨਿਰਮਾਣ, ਵਿਕਰੀ ਅਤੇ ਵਰਤੋਂ ’ਤੇ ਪੂਰਨ ਪਾਬੰਦੀ ਲਾ ਦਿੱਤੀ ਹੈ।

ਇਕ ਅਧਿਕਾਰੀ ਨੇ ਸ਼ੁੱਕਰਵਾਰ ਦੱਸਿਆ ਕਿ ਇਹ ਪਾਬੰਦੀ ਤੁਰੰਤ ਲਾਗੂ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਪਿਛਲੇ ਦੋ ਸਾਲਾਂ ਤੋਂ ਸਰਦੀਆਂ ਵਿੱਚ ਪਟਾਕਿਆਂ ’ਤੇ ਪਾਬੰਦੀ ਲਾਈ ਜਾ ਰਹੀ ਹੈ। ਇਸ ਸਾਲ ਪਟਾਕਿਆਂ ’ਤੇ ਪਾਬੰਦੀ ਦੇ ਛੇਤੀ ਐਲਾਨ ਨਾਲ ਸ਼ਹਿਰ ਦੇ ਪ੍ਰਸ਼ਾਸਨ ਅਤੇ ਪੁਲਸ ਕੋਲ ਪਟਾਕਿਆਂ ਦੇ ਗੈਰ-ਕਾਨੂੰਨੀ ਉਤਪਾਦਨ, ਵਿਕਰੀ ਅਤੇ ਵਰਤੋਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਦੇ ਤਰੀਕੇ ਲੱਭਣ ਲਈ ਕਾਫ਼ੀ ਸਮਾਂ ਹੋਵੇਗਾ।


Rakesh

Content Editor

Related News