ਪਟਾਕਾ ਫੈਕਟਰੀ ''ਚ ਹੋਇਆ ਜ਼ਬਰਦਸਤ ਧਮਾਕਾ ! 22 ਸਾਲਾ ਕੁੜੀ ਦੀ ਹੋਈ ਦਰਦਨਾਕ ਮੌਤ
Tuesday, Jun 16, 2026 - 09:39 AM (IST)
ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਲਖਨਊ 'ਚ ਪੈਂਦੇ ਨਗਰਾਮ ਥਾਣਾ ਖੇਤਰ ਵਿਚ ਸੋਮਵਾਰ ਨੂੰ ਇਕ ਪਟਾਕਾ ਫੈਕਟਰੀ ਵਿਚ ਹੋਏ ਜ਼ਬਰਦਸਤ ਧਮਾਕੇ ਵਿਚ 22 ਸਾਲਾ ਮੁਟਿਆਰ ਮਾਰੀਆ ਦੀ ਮੌਤ ਹੋ ਗਈ, ਜਦਕਿ ਮੋਹਿਤ ਨਾਮੀ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਹ ਧਮਾਕਾ ਇੰਨਾ ਤੇਜ਼ ਸੀ ਕਿ ਫੈਕਟਰੀ ਵਾਲਾ ਮਕਾਨ ਪੂਰੀ ਤਰ੍ਹਾਂ ਢਹਿ ਗਿਆ ਅਤੇ ਇਸ ਦੀ ਆਵਾਜ਼ ਕਰੀਬ 2 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ।
ਪੁਲਸ ਅਨੁਸਾਰ, ਇਹ ਫੈਕਟਰੀ ਦੇਵਤੀ ਪਿੰਡ ਦੇ ਰਹਿਣ ਵਾਲੇ ਮੁਹੰਮਦ ਸ਼ਫ਼ੀਕ ਦਾ ਲਾਇਸੰਸਸ਼ੁਦਾ ਯੂਨਿਟ ਸੀ ਅਤੇ ਪਿੰਡ ਤੋਂ ਬਾਹਰ ਸਥਿਤ ਹੋਣ ਕਰ ਕੇ ਇਕ ਵੱਡਾ ਹਾਦਸਾ ਟਲ ਗਿਆ। ਮਾਰੀਆ ਫੈਕਟਰੀ ਮਾਲਕ ਦੀ ਭਾਣਜੀ ਸੀ, ਜਦੋਂ ਕਿ ਜ਼ਖ਼ਮੀ ਮੋਹਿਤ, ਜੋ ਨੇੜੇ ਹੀ ਪਸ਼ੂ ਚਰਾ ਰਿਹਾ ਸੀ, ਘਟਨਾ ਦੇ ਸਮੇਂ ਪਾਣੀ ਪੀਣ ਲਈ ਫੈਕਟਰੀ ਦੇ ਨੇੜੇ ਆਇਆ ਸੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ, ਐੱਸ.ਡੀ.ਆਰ.ਐੱਫ. ਅਤੇ ਬੰਬ ਨਕਾਰਾ ਕਰਨ ਵਾਲੇ ਦਸਤਾ ਮੌਕੇ ’ਤੇ ਪਹੁੰਚਿਆ ਅਤੇ ਅੱਗ ’ਤੇ ਕਾਬੂ ਪਾ ਲਿਆ। ਪੁਲਸ ਧਮਾਕੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਇਹ ਹਾਦਸਾ ਵਧੇਰੇ ਭੀੜ-ਭੜੱਕੇ ਵਾਲੇ ਸਮੇਂ ਹੁੰਦਾ ਤਾਂ ਨੁਕਸਾਨ ਕਿਤੇ ਜ਼ਿਆਦਾ ਹੋ ਸਕਦਾ ਸੀ।
ਇਹ ਵੀ ਪੜ੍ਹੋ- ਸ਼ੁਕਰ ਆ, ਜੰਗ ਰੁਕੀ ! ਮੰਨ ਗਿਆ ਇਰਾਨ, ਜਾਣੋ ਕਿਹੜੀ-ਕਿਹੜੀ ਸ਼ਰਤ 'ਤੇ ਹੋਇਆ ਸਮਝੌਤਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
