ਦਿੱਲੀ ''ਚ ਕੈਫੇ ਦੇ ਬਾਹਰ ਮਾਲਕ ਨਾਲ ਬਹਿਸ ਤੋਂ ਬਾਅਦ ਫਾਇਰਿੰਗ, 2 ਗ੍ਰਿਫ਼ਤਾਰ
Monday, Aug 26, 2024 - 07:30 AM (IST)
ਨੈਸ਼ਨਲ ਡੈਸਕ : ਦਿੱਲੀ ਪੁਲਸ ਨੇ ਐਤਵਾਰ ਰਾਤ ਨੂੰ ਦੱਖਣ-ਪੱਛਮੀ ਦਿੱਲੀ ਦੇ ਸੱਤਿਆ ਨਿਕੇਤਨ ਖੇਤਰ ਦੇ ਇਕ ਕੈਫੇ ਵਿਚ ਬੈਠਣ ਦੇ ਪ੍ਰਬੰਧਾਂ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਕਥਿਤ ਤੌਰ 'ਤੇ ਗੋਲੀਬਾਰੀ ਕਰਨ ਵਾਲੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਦੀ ਪਛਾਣ ਅਹਿਮਦ (26) ਅਤੇ ਮੰਗਲ (26) ਵਜੋਂ ਹੋਈ ਹੈ। ਡਿਪਟੀ ਕਮਿਸ਼ਨਰ ਆਫ ਪੁਲਸ (ਦੱਖਣੀ-ਪੱਛਮੀ) ਰੋਹਿਤ ਮੀਨਾ ਨੇ ਦੱਸਿਆ ਕਿ ਗੋਲੀਬਾਰੀ ਸਬੰਧੀ ਰਾਤ ਕਰੀਬ 9 ਵਜੇ ਸਾਊਥ ਕੈਂਪਸ ਪੁਲਸ ਸਟੇਸ਼ਨ ਨੂੰ ਫੋਨ ਆਇਆ ਸੀ।
ਉਨ੍ਹਾਂ ਦੱਸਿਆ ਕਿ ਥਾਣਾ ਸਦਰ ਤੋਂ ਬੀਟ ਸਟਾਫ ਮੌਕੇ 'ਤੇ ਪਹੁੰਚ ਗਿਆ ਅਤੇ ਪਿੱਛਾ ਕਰਕੇ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ। ਡੀਸੀਪੀ ਨੇ ਕੈਫੇ ਦੇ ਇਕ ਕਰਮਚਾਰੀ ਦੇ ਹਵਾਲੇ ਨਾਲ ਦੱਸਿਆ ਕਿ ਰਾਤ ਕਰੀਬ 8.30 ਵਜੇ ਕੁਝ ਲੋਕ ਰੈਸਟੋਰੈਂਟ ਵਿਚ ਖਾਣਾ ਖਾਣ ਆਏ ਸਨ ਅਤੇ ਉਨ੍ਹਾਂ ਵਿੱਚੋਂ ਇਕ ਸ਼ੀਸ਼ੇ ਦੇ ਮੇਜ਼ ਉੱਤੇ ਬੈਠ ਗਿਆ। ਕੈਫੇ ਦੇ ਮਾਲਕ ਰੋਹਿਤ ਨੇ ਇਸ 'ਤੇ ਇਤਰਾਜ਼ ਜਤਾਇਆ ਅਤੇ ਦੋਵਾਂ ਵਿਚਾਲੇ ਗਰਮਾ-ਗਰਮ ਬਹਿਸ ਹੋ ਗਈ।
ਡੀਸੀਪੀ ਨੇ ਦੱਸਿਆ ਕਿ ਇਸ ਤੋਂ ਬਾਅਦ ਕੁਝ ਹੋਰ ਲੋਕ ਉੱਥੇ ਪਹੁੰਚ ਗਏ ਅਤੇ ਲੜਾਈ ਸ਼ੁਰੂ ਹੋ ਗਈ। ਇਸ ਦੌਰਾਨ ਉਨ੍ਹਾਂ 'ਚੋਂ ਇਕ ਨੇ ਕੈਫੇ ਦੇ ਬਾਹਰ ਹਵਾ 'ਚ ਗੋਲੀ ਚਲਾਈ। ਪੁਲਸ ਨੇ ਦੱਸਿਆ ਕਿ ਘਟਨਾ ਦੇ ਸਬੰਧ ਵਿਚ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਪੁਲਸ ਅਨੁਸਾਰ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਜਹਾਂਗੀਰਪੁਰੀ ਤੋਂ ਆਪਣਾ ਜਨਮ ਦਿਨ ਮਨਾਉਣ ਆਇਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8