ਮਣੀਪੁਰ ’ਚ CRPF ਜਵਾਨਾਂ ’ਤੇ ਗੋਲੀਬਾਰੀ, 56 ਸਾਲਾ ਵਿਅਕਤੀ ਗ੍ਰਿਫ਼ਤਾਰ
Sunday, Sep 13, 2026 - 04:10 AM (IST)
ਇੰਫ਼ਾਲ – ਮਣੀਪੁਰ ਦੇ ਇੰਫ਼ਾਲ ਪੱਛਮੀ ਜ਼ਿਲੇ ਵਿਚ ਡਿਊਟੀ ’ਤੇ ਤਾਇਨਾਤ ਸੀ.ਆਰ.ਪੀ.ਐੱਫ. ਜਵਾਨਾਂ ’ਤੇ ਕਥਿਤ ਤੌਰ ’ਤੇ ਗੋਲੀ ਚਲਾਉਣ ਦੇ ਦੋਸ਼ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਅਨੁਸਾਰ ਵੀਰਵਾਰ ਸ਼ਾਮ ਖੋਂਗਹਮਪਤ ਅਵਾਂਗ ਲੀਕਾਈ ਵਿਚ ਕੁਝ ਹਥਿਆਰਬੰਦ ਲੋਕਾਂ ਨੇ ਸੀ.ਆਰ.ਪੀ.ਐੱਫ. ਜਵਾਨਾਂ ’ਤੇ ਗੋਲੀਆਂ ਚਲਾਈਆਂ।
ਸੇਕਮਾਈ ਪੁਲਸ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਅਤੇ ਜਾਂਚ ਸ਼ੁਰੂ ਕੀਤੀ ਗਈ। ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਵਿਚੋਂ ਇਕ ਦੀ ਪਛਾਣ ਸ਼ੇਲੇਈਬਮ ਯਾਈਮਾ (56) ਵਜੋਂ ਹੋਈ ਹੈ ਅਤੇ ਉਸ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਮਲੇ ਵਿਚ ਵਰਤੀ ਗਈ ਕਾਰ ਨੂੰ ਜ਼ਬਤ ਕਰ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਨੂੰ 8 ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜਿਆ ਗਿਆ ਹੈ ਅਤੇ ਜਾਂਚ ਜਾਰੀ ਹੈ।
