ਜ਼ਿਮਨੀ ਚੋਣ ਤੋਂ ਪਹਿਲਾਂ ਚੱਲੀਆਂ ਗੋਲੀਆਂ, ਦੋ ਵਿਅਕਤੀ ਜ਼ਖ਼ਮੀ

Tuesday, Nov 12, 2024 - 05:09 PM (IST)

ਸ਼ਿਓਪੁਰ (ਮੱਧ ਪ੍ਰਦੇਸ਼) : ਮੱਧ ਪ੍ਰਦੇਸ਼ ਦੇ ਵਿਜੇਪੁਰ ਵਿਧਾਨ ਸਭਾ ਹਲਕੇ ਵਿਚ ਹੋਣ ਵਾਲੀਆਂ ਜ਼ਿਮਨੀ ਚੋਣ ਤੋਂ ਕੁਝ ਦਿਨ ਪਹਿਲਾਂ ਸ਼ਿਓਪੁਰ ਜ਼ਿਲ੍ਹੇ ਦੇ ਪਿੰਡ ਧਨਾਚਿਆ 'ਚ ਕੁਝ ਲੋਕਾਂ ਵਲੋਂ ਕੀਤੇ ਹਥਿਆਰਬੰਦ ਹਮਲੇ 'ਚ ਦੋ ਪਿੰਡ ਵਾਸੀ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਕੁਝ ਪਿੰਡ ਵਾਸੀਆਂ ਨੇ ਦਾਅਵਾ ਕੀਤਾ ਕਿ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣ ਲਈ ਵੋਟਰ ਸਲਿੱਪਾਂ ਦੇਣ ਤੋਂ ਇਨਕਾਰ ਕਰਨ 'ਤੇ ਹਮਲਾ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਵਿਰੋਧੀ ਧਿਰ ਕਾਂਗਰਸ ਅਤੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਸ਼ਬਦੀ ਜੰਗ ਸ਼ੁਰੂ ਹੋ ਗਈ।

ਇਹ ਵੀ ਪੜ੍ਹੋ - Breaking : ਸਕੂਲ 'ਚ ਬੰਬ! ਪੈ ਗਈਆਂ ਭਾਜੜਾਂ, ਘਰੋ-ਘਰੀ ਭੇਜੇ ਵਿਦਿਆਰਥੀ

ਕਾਂਗਰਸ ਨੇ ਭਾਜਪਾ 'ਤੇ ਵੋਟਾਂ ਤੋਂ ਪਹਿਲਾਂ ਵੋਟਰਾਂ ਨੂੰ ਡਰਾਉਣ ਦਾ ਦੋਸ਼ ਲਾਇਆ, ਜਦਕਿ ਭਾਜਪਾ ਨੇ ਇਸ ਨੂੰ ਕਾਂਗਰਸ ਦੀ ਸਾਜ਼ਿਸ਼ ਕਰਾਰ ਦਿੱਤਾ। ਇਕ ਪੁਲਸ ਅਧਿਕਾਰੀ ਨੇ ਸੋਮਵਾਰ ਰਾਤ ਨੂੰ ਹੋਈ ਗੋਲੀਬਾਰੀ 'ਚ ਦੋ ਲੋਕਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਅਤੇ ਪਿੰਡ ਵਾਸੀਆਂ ਨੇ ਦਾਅਵਾ ਕੀਤਾ ਕਿ ਇਕ ਔਰਤ ਸਮੇਤ ਤਿੰਨ ਲੋਕ ਜ਼ਖ਼ਮੀ ਹੋਏ ਹਨ। ਸਬ-ਡਿਵੀਜ਼ਨਲ ਪੁਲਸ ਅਧਿਕਾਰੀ (ਐੱਸਡੀਓਪੀ) ਰਾਜੀਵ ਕੁਮਾਰ ਗੁਪਤਾ ਨੇ ਕਿਹਾ, "ਇਹ ਘਟਨਾ ਸੋਮਵਾਰ ਰਾਤ ਕਰੀਬ 8 ਵਜੇ ਪਿੰਡ ਧਨਾਚਿਆ ਵਿੱਚ ਵਾਪਰੀ, ਜਦੋਂ ਮੋਟਰਸਾਈਕਲ ਸਵਾਰ ਛੇ-ਸੱਤ ਵਿਅਕਤੀਆਂ ਦੀ ਪਿੰਡ ਵਾਸੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਤਿੱਖੀ ਬਹਿਸ ਹੋ ਗਈ।"

ਇਹ ਵੀ ਪੜ੍ਹੋ - WhatsApp ਯੂਜ਼ਰ ਲਈ ਵੱਡੀ ਖ਼ਬਰ, ਹੁਣ ਇੰਝ ਹੋਵੇਗੀ Call Recording

ਗੁਪਤਾ ਨੇ ਦੱਸਿਆ ਕਿ ਗੋਲੀਬਾਰੀ 'ਚ ਪ੍ਰਕਾਸ਼ ਅਤੇ ਹਰਿਬਿਲਾਸ ਜ਼ਖਮੀ ਹੋ ਗਏ। ਉਹਨਾਂ ਕਿਹਾ, "ਉਹ ਗੋਲੀਆਂ ਦੇ ਛਰੇ ਲੱਗਣ ਨਾਲ ਜ਼ਖ਼ਮੀ ਹੋਏ ਹਨ।'' ਪਿੰਡ ਵਾਸੀਆਂ ਨੇ ਹਮਲਾਵਰਾਂ ਵਿੱਚੋਂ ਇੱਕ ਨੂੰ ਕਾਬੂ ਕਰ ਲਿਆ ਅਤੇ ਉਸ ਕੋਲੋਂ 315 ਬੋਰ ਦੀ ਬੰਦੂਕ ਜ਼ਬਤ ਕੀਤੀ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਟਨਾ 'ਚ ਜ਼ਖ਼ਮੀ ਹੋਏ ਹਰੀਬਿਲਾਸ ਨੇ ਦਾਅਵਾ ਕੀਤਾ ਕਿ ਸੋਮਵਾਰ ਰਾਤ ਨੂੰ ਕੁਝ ਲੋਕ ਪਿੰਡ 'ਚ ਆਏ ਅਤੇ ਵੋਟਿੰਗ ਪਰਚੀਆਂ ਦੀ ਮੰਗ ਕੀਤੀ। ਜਦੋਂ ਉਸ ਨੇ ਪਰਚੀ ਦੇਣ ਤੋਂ ਇਨਕਾਰ ਕੀਤਾ ਤਾਂ ਉਨ੍ਹਾਂ ਗੋਲੀਆਂ ਚਲਾ ਦਿੱਤੀਆਂ। ਇੱਕ ਹੋਰ ਵਿਅਕਤੀ ਨੇ ਦਾਅਵਾ ਕੀਤਾ, "ਗੋਲੀਬਾਰੀ ਵਿੱਚ ਕਾਲਕੋ ਬਾਈ ਸਮੇਤ ਤਿੰਨ ਲੋਕ ਜ਼ਖਮੀ ਹੋਏ ਹਨ।"

ਇਹ ਵੀ ਪੜ੍ਹੋ - ਵਿਦਿਆਰਥੀਆਂ ਦੀ ਮੌਜਾਂ : ਨਵੰਬਰ ਦੇ ਮਹੀਨੇ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News