ਪੁਲਸ ਤੇ ਬਦਮਾਸ਼ਾਂ ''ਚ ਹੋਇਆ ਮੁਕਾਬਲਾ, 3 ਜਣਿਆਂ ਦੇ ਲੱਗੀਆਂ ਗੋਲ਼ੀਆਂ

Friday, Sep 01, 2023 - 03:13 PM (IST)

ਪੁਲਸ ਤੇ ਬਦਮਾਸ਼ਾਂ ''ਚ ਹੋਇਆ ਮੁਕਾਬਲਾ, 3 ਜਣਿਆਂ ਦੇ ਲੱਗੀਆਂ ਗੋਲ਼ੀਆਂ

ਫਰੀਦਾਬਾਦ- ਗ੍ਰੇਟਰ ਫਰੀਦਾਬਾਦ ਦੇ ਸੈਕਟਰ-78 'ਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋ ਗਿਆ। ਜਾਣਕਾਰੀ ਮੁਤਾਬਕ, ਪੁਲਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਇਸ ਮੁਕਾਬਲੇ 'ਚ ਇਕ ਪੁਲਸ ਮੁਲਾਜ਼ਮ ਸਣੇ 3 ਲੋਕ ਜ਼ਖ਼ਮੀ ਹੋ ਗਏ ਹਨ। ਹਾਲਾਂਕਿ, ਇਸ ਮਸਲੇ 'ਤੇ ਅਜੇ ਪੁਲਸ ਵੱਲੋਂ ਕੋਈ ਬਿਆਨ ਨਹੀਂ ਆਇਆ।

ਇਹ ਵੀ ਪੜ੍ਹੋ– ਰੱਖੜੀ ਵਾਲੇ ਦਿਨ ਵਾਪਰਿਆ ਵੱਡਾ ਦੁਖਾਂਤ, ਯਮੁਨਾ ’ਚ ਡੁੱਬਣ ਕਾਰਨ ਇੱਕੋ ਪਰਿਵਾਰ ਦੇ 5 ਬੱਚਿਆਂ ਦੀ ਮੌਤ

ਗ੍ਰੇਟਰ ਫਰੀਦਾਬਾਦ ਦੇ ਸੈਕਟਰ-78 ਬੀ.ਪੀ.ਟੀ.ਪੀ. ਇਲਾਕੇ 'ਚ ਵੀਰਵਾਰ ਰਾਤ ਨੂੰ ਕਰੀਬ 9.30 ਵਜੇ ਇਕ ਵੈਨ 'ਚ 6 ਨੌਜਵਾਨ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਪੁਲਸ ਨੇ ਵੈਨ 'ਚ ਸਵਾਰ ਨੌਜਵਾਨਾਂ ਨੂੰ ਪੁੱਛਗਿੱਛ ਲਈ ਰੋਕਿਆ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸਤੋਂ ਬਾਅਦ ਜਵਾਬੀ ਕਾਰਵਾਈ 'ਚ ਦੋ ਬਦਮਾਸ਼ਾਂ ਦੇ ਪੈਰ 'ਚ ਗੋਲੀ ਲੱਗ ਗਈ। ਉਥੇ ਹੀ ਮੁਕਾਬਲੇ ਦੌਰਾਨ ਪੁਲਸ ਨੇ ਤਿੰਨ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ। ਬਾਕੀ ਮੌਕੇ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਏ। ਬਦਮਾਸ਼ਾਂ ਵੱਲੋਂ ਕੀਤੀ ਗਈ ਫਾਇਰਿੰਗ 'ਚ ਇਕ ਪੁਲਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ ਹੈ ਜਿਸਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ– ਚਾਰਜਿੰਗ 'ਤੇ ਲੱਗੇ ਫੋਨ 'ਚ ਗੇਮ ਖੇਡ ਰਿਹਾ ਸੀ ਬੱਚਾ, ਅਚਾਨਕ ਹੋਇਆ ਧਮਾਕਾ, ਬੁਰੀ ਤਰ੍ਹਾਂ ਝੁਲਸਿਆ

ਪੁਲਸ ਦੀ ਫਾਇਰਿੰਗ 'ਚ ਜ਼ਖ਼ਮੀ ਦੋਵਾਂ ਬਦਮਾਸ਼ਾਂ ਨੂੰ ਫਰੀਦਾਬਾਦ ਦੇ ਬਾਦਸ਼ਾਹ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਜਿੱਥੋਂ ਉਨ੍ਹਾਂ ਨੂੰ ਸਫਰਜੰਗ ਹਸਪਤਾਲ ਰੈਫਰ ਕਰ ਦਿੱਤਾ ਗਿਆ। ਸੂਤਰਾਂ ਮੁਤਾਬਕ, ਬਦਮਾਸ਼ ਫਰੀਦਾਬਾਦ 'ਚ ਕਿਸੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਪਹੁੰਚੇ ਸਨ। ਇਸਤੋਂ ਪਹਿਲਾਂ ਪੁਲਸ ਦਾ ਉਨ੍ਹਾਂ ਨਾਲ ਮੁਕਾਬਲਾ ਹੋ ਗਿਆ। ਫੜੇ ਗਏ ਤਿੰਨੋਂ ਬਦਮਾਸ਼ ਯੂ.ਪੀ. ਦੇ ਰਹਿਣ ਵਾਲੇ ਹਨ। 

ਇਹ ਵੀ ਪੜ੍ਹੋ– ਔਰਤ ਨੇ ਏਲੀਅਨ ਵਰਗੇ ਬੱਚੇ ਨੂੰ ਦਿੱਤਾ ਜਨਮ, ਡਾਕਟਰ ਵੀ ਰਹਿ ਗਏ ਹੈਰਾਨ (ਵੀਡੀਓ)

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Rakesh

Content Editor

Related News