BREAKING: ਹਰਿਆਣਾ 'ਚ ਕਾਂਗਰਸੀ ਉਮੀਦਵਾਰ ਦੇ ਕਾਫਲੇ 'ਤੇ ਅੰਨ੍ਹੇਵਾਹ ਫਾਇਰਿੰਗ, ਵਰਕਰ ਦੇ ਲੱਗੀ ਗੋਲੀ

Friday, Sep 20, 2024 - 05:52 PM (IST)

BREAKING: ਹਰਿਆਣਾ 'ਚ ਕਾਂਗਰਸੀ ਉਮੀਦਵਾਰ ਦੇ ਕਾਫਲੇ 'ਤੇ ਅੰਨ੍ਹੇਵਾਹ ਫਾਇਰਿੰਗ, ਵਰਕਰ ਦੇ ਲੱਗੀ ਗੋਲੀ

ਪੰਚਕੂਲਾ : ਹਰਿਆਣਾ ਦੀ ਕਾਲਕਾ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਪ੍ਰਦੀਪ ਚੌਧਰੀ ਦੇ ਕਾਫਲੇ 'ਤੇ ਕੁਝ ਲੋਕਾਂ ਵਲੋਂ ਗੋਲੀਆਂ ਚੱਲਾ ਕੇ ਹਮਲਾ ਕਰ ਦੇਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਉਮੀਦਵਾਰ ਪ੍ਰਦੀਪ ਚੌਧਰੀ ਆਪਣੇ ਕਾਫਲੇ ਨਾਲ ਰਾਮਪੁਰ ਢੱਡੂ ਜਾ ਰਹੇ ਸਨ। ਉਸ ਦੇ ਨਾਲ ਇਕ ਵਰਕਰ ਗੋਲਡੀ ਮੋਟਰਸਾਈਕਲ 'ਤੇ ਜਾ ਰਿਹਾ ਸੀ। ਇਸ ਦੌਰਾਨ ਕੁਝ ਗੁੰਡੇ ਅਨਸਰਾਂ ਨੇ ਉਹਨਾਂ ਦੇ ਕਾਫਲੇ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। 

ਇਹ ਵੀ ਪੜ੍ਹੋ ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ

ਦੂਜੇ ਪਾਸੇ ਉਕਤ ਅਨਸਰਾਂ ਨੇ ਮੌਕੇ ਦੇਖ ਕੇ ਉਮੀਦਵਾਰ ਦੇ ਕਾਫਲੇ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਮੋਟਰਸਾਈਕਲ ਸਵਾਰ ਗੋਲਡੀ ਦੀ ਛਾਤੀ 'ਚ ਗੋਲੀ ਜਾ ਲੱਗੀ, ਜਿਸ ਕਾਰਨ ਉਸ ਨੂੰ ਸਿਵਲ ਹਸਪਤਾਲ ਸੈਕਟਰ 6 ਵਿਖੇ ਦਾਖਲ ਕਰਵਾਇਆ ਗਿਆ ਹੈ। ਕਾਫ਼ਲੇ 'ਤੇ ਅਚਾਨਕ ਹੋਏ ਹਮਲੇ ਤੋਂ ਬਾਅਦ ਆਲੇ-ਦੁਆਲੇ ਭਗਦੜ ਮਚ ਗਈ। ਤੁਰੰਤ ਐਂਬੂਲੈਂਸ ਬੁਲਾਈ ਗਈ ਅਤੇ ਗੋਲਡੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਹਰਿਆਣਾ ਵਿਚ 5 ਅਕਤੂਬਰ ਨੂੰ ਚੋਣਾਂ ਹੋਣ ਵਾਲੀਆਂ ਹਨ, ਜਿਸ ਨੂੰ ਲੈ ਕੇ ਕਾਂਗਰਸੀ ਉਮੀਦਵਾਰ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ। ਇਸੇ ਦੌਰਾਨ ਗੋਲੀਬਾਰੀ ਦੀ ਘਟਨਾ ਵਾਪਰ ਗਈ।

ਇਹ ਵੀ ਪੜ੍ਹੋ 20 ਸਤੰਬਰ ਨੂੰ ਸਿਰਫ਼ 99 ਰੁਪਏ 'ਚ ਦੇਖੋ Movie, ਇੰਝ ਬੁੱਕ ਕਰੋ ਟਿਕਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News