ਦਿੱਲੀ ਦੀ ਸਾਕੇਤ ਅਦਾਲਤ ''ਚ ਔਰਤ ਨੂੰ ਮਾਰੀ ਗੋਲੀ, ਵਕੀਲ ਦੀ ਵਰਦੀ ''ਚ ਸਨ ਹਮਲਾਵਰ
Friday, Apr 21, 2023 - 11:12 AM (IST)
ਨਵੀਂ ਦਿੱਲੀ (ਭਾਸ਼ਾ)- ਦੱਖਣ ਦਿੱਲੀ ਦੀ ਸਾਕੇਤ ਅਦਾਲਤ 'ਚ ਸ਼ੁੱਕਰਵਾਰ ਸਵੇਰੇ ਇਕ ਔਰਤ ਨੂੰ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਦਿੱਤੀ ਗਈ। ਦੋਸ਼ੀ ਵਕੀਲ ਦੀ ਵਰਦੀ 'ਚ ਸਨ। ਸੂਤਰਾਂ ਅਨੁਸਾਰ ਤਿੰਨ ਤੋਂ ਚਾਰ ਰਾਊਂਡ ਫਾਇਰ ਕੀਤੇ ਗਏ ਅਤੇ ਔਰਤ ਨੂੰ ਕਈ ਗੋਲੀਆਂ ਲੱਗੀਆਂ ਹਨ।
ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਔਰਤ ਆਪਣੇ ਵਕੀਲ ਦੇ ਨਾਲ ਸੀ, ਜਦੋਂ ਇਕ ਵਿਅਕਤੀ ਨੇ ਉਸ ਨੂੰ ਗੋਲੀ ਮਾਰ ਦਿੱਤੀ। ਅਧਿਕਾਰੀ ਨੇ ਕਿਹਾ ਕਿ ਪੁਲਸ ਉਸ ਨੂੰ ਤੁਰੰਤ ਹਸਪਤਾਲ ਲੈ ਗਈ। ਫਿਲਹਾਲ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।