ਸਿਰਸਾ ਦੇ ਡੇਰੇ 'ਚ ਚੱਲੀ ਗੋਲੀ, ਗੱਦੀ 'ਤੇ ਬੈਠ ਗਿਆ ਡਰਾਈਵਰ, ਲੋਕਾਂ ਨੇ ਚਾੜ੍ਹਿਆ ਕੁਟਾਪਾ

Thursday, Aug 01, 2024 - 06:00 PM (IST)

ਸਿਰਸਾ ਦੇ ਡੇਰੇ 'ਚ ਚੱਲੀ ਗੋਲੀ, ਗੱਦੀ 'ਤੇ ਬੈਠ ਗਿਆ ਡਰਾਈਵਰ, ਲੋਕਾਂ ਨੇ ਚਾੜ੍ਹਿਆ ਕੁਟਾਪਾ

ਸਿਰਸਾ - ਡੇਰਾ ਸਿਰਸਾ ਵਿਚ ਅੱਜ ਉਸ ਸਮੇਂ ਵੱਡਾ ਵਿਵਾਦ ਖੜ੍ਹਾ ਹੋ ਗਿਆ, ਜਦੋਂ ਡੇਰੇ ਦਾ ਇਕ ਡਰਾਈਵਰ ਡੇਰਾ ਮੁੱਖੀ ਦੀ ਗੱਦੀ 'ਤੇ ਆਪ ਹੀ ਜਾ ਕੇ ਬੈਠ ਗਿਆ। ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਸੰਗਤਾਂ ਭੜਕ ਗਈਆਂ ਅਤੇ ਉਹਨਾਂ ਨੇ ਡਰਾਈਵਰ ਨੂੰ ਫੜ ਕੇ ਉਸ ਦੀ ਬੁਰੀ ਤਰੀਕੇ ਨਾਲ ਕੁੱਟਮਾਰ ਕਰ ਦਿੱਤੀ। ਇਸ ਦੌਰਾਨ ਡੇਰੇ ਅੰਦਰ ਗੋਲੀ ਚੱਲਣ ਦੀ ਵੀ ਖ਼ਬਰ ਸਾਹਮਣੇ ਆ ਰਹੀ ਹੈ।

ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ

PunjabKesari

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੇਰਾ ਮਸਤਾਨਾ ਸ਼ਾਹ ਬਲੋਚੀਸਤਾਨੀ ਆਸ਼ਰਮ ਦੇ ਸੰਤ ਬਹਾਦੁਰ ਚੰਦ ਵਕੀਲ ਸਾਬ੍ਹ ਦੀ ਅੱਜ ਸਵੇਰੇ ਦਿੱਲੀ ਦੇ ਮੈਕਸ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਡੇਰਾ ਮੁੱਖੀ ਦੀ ਹੋਈ ਮੌਤ ਮਗਰੋਂ ਉਹਨਾਂ ਦੀ ਦੇਹ ਅੰਤਿਮ ਦਰਸ਼ਨਾਂ ਲਈ ਡੇਰਾ ਸਿਰਸਾ ਜਗਮਾਲਵਾਲੀ ਵਿਖੇ ਲਿਆਂਦੀ ਗਈ। ਸੰਗਤਾਂ ਡੇਰਾ ਮੁੱਖੀ ਦੇ ਅੰਤਿਮ ਦਰਸ਼ਨ ਕਰ ਰਹੀਆਂ ਸਨ ਕਿ ਇਸ ਦੌਰਾਨ ਦੋ ਧਿਰਾਂ ਵਿਚਾਲੇ ਗੱਦੀ ਨੂੰ ਲੈ ਕੇ ਵਿਵਾਦ ਹੋ ਗਿਆ। 

ਇਹ ਵੀ ਪੜ੍ਹੋ - ਨਵੇਂ ਸੰਸਦ ਭਵਨ ਦੀ ਛੱਤ ਤੋਂ ਟਪਕਿਆ ਪਾਣੀ, ਕਾਂਗਰਸੀ ਸਾਂਸਦ ਨੇ ਸ਼ੇਅਰ ਕੀਤੀ ਵੀਡੀਓ, ਅਖਿਲੇਸ਼ ਨੇ ਕੱਸਿਆ ਤੰਜ

PunjabKesari

ਦੱਸਿਆ ਜਾ ਰਿਹਾ ਹੈ ਕਿ ਇਸ ਵਿਵਾਦ ਦੌਰਾਨ ਡੇਰੇ ਦਾ ਡਰਾਈਵਰ ਗੱਦੀ 'ਤੇ ਜਾ ਬੈਠਾ, ਜਿਸ ਤੋਂ ਬਾਅਦ ਰੋਸ 'ਚ ਆਈਆਂ ਸੰਗਤਾਂ ਵਲੋਂ ਡਰਾਈਵਰ ਦੀ ਕੁੱਟਮਾਰ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਕੁੱਟਮਾਰ ਦੌਰਾਨ ਹੀ ਇਹ ਵਿਵਾਦ ਇੰਨਾ ਵੱਧ ਗਿਆ ਕਿ ਇਕ ਧਿਰ ਵਲੋਂ ਇਸ ਮੌਕੇ ਗੋਲੀ ਚਲਾ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮੌਕੇ 'ਤੇ ਵੱਡੀ ਗਿਣਤੀ ਵਿਚ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ। ਮੌਕੇ 'ਤੇ ਐੱਸਐੱਸਪੀ ਦਿੱਪਤੀ ਗਰਗ, ਡੀ.ਐੱਸ.ਪੀ. ਰਾਜੀਵ ਕੁਮਾਰ ਦੀ ਅਗਵਾਈ ਵਿਚ ਪੁਲਸ ਟੀਮਾਂ ਵਲੋਂ ਚੌਕਸੀ ਵਰਤੀ ਜਾ ਰਹੀ ਹੈ। 

ਇਹ ਵੀ ਪੜ੍ਹੋ - SC ਤੇ ST ਨੂੰ ਲੈ ਕੇ ਸੁਪਰੀਮ ਕੋਰਟ ਨੇ ਲਿਆ ਵੱਡਾ ਫ਼ੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News